ਮੁੰਬਈ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਅਤੇ ਬੱਚਿਆਂ ਸਮੇਤ ਮੁੰਬਈ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਨੇ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸੰਗਤ ਨਾਲ ਸਮਾਂ ਬਿਤਾਇਆ। ਉਨ੍ਹਾਂ ਦੀ ਗੁਰੂ ਘਰ ਵਿਖੇ ਹਾਜ਼ਰੀ ਦੀਆਂ ਤਸਵੀਰਾਂ ਵੀ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।