24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਯੂ. ਏ. ਈ. ਵਿਚ ਬੱਸ-ਟਰੱਕ ਦੀ ਟੱਕਰ ਇਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਦੁਬਈ, 24 ਨਵੰਬਰ (ਪੀ. ਟੀ. ਆਈ.)-ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਰਾਸ ਅਲ ਖੈਮਾਹ ਵਿਚ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 13 ਲੋਕਾਂ ਦੀ ਮੌਤ ਹੋ ਗਈ । ਮ੍ਰਿਤਕਾਂ ਵਿਚ ਭਾਰਤੀ ਨਾਗਰਿਕ ਵੀ ਸ਼ਾਮਿਲ ਹਨ । ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ । ਕੌਂਸਲੇਟ ਨੇ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਗਿਆ ਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ...

Ad Position 21
No active advertisement
ਅਜੀਤ ਡੈਸਕ 25-11-2026

ਦੁਬਈ, 24 ਨਵੰਬਰ (ਪੀ. ਟੀ. ਆਈ.)-ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਰਾਸ ਅਲ ਖੈਮਾਹ ਵਿਚ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 13 ਲੋਕਾਂ ਦੀ ਮੌਤ ਹੋ ਗਈ । ਮ੍ਰਿਤਕਾਂ ਵਿਚ ਭਾਰਤੀ ਨਾਗਰਿਕ ਵੀ ਸ਼ਾਮਿਲ ਹਨ । ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ । ਕੌਂਸਲੇਟ ਨੇ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਗਿਆ ਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ, ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕਿੰਨੇ ਭਾਰਤੀ ਨਾਗਰਿਕਾਂ ਦੀ ਮੌਤ ਹੋਈ ਹੈ ਅਤੇ ਕਿੰਨੇ ਜ਼ਖਮੀ ਹਨ ।

ਯੂ. ਏ. ਈ. ਦੇ ਗ੍ਰਹਿ ਮੰਤਰਾਲੇ ਅਨੁਸਾਰ ਇਹ ਹਾਦਸਾ ਅਲ ਵਤਨ ਰੋਡ ’ਤੇ ਵਾਪਰਿਆ । ਸ਼ੁਰੂਆਤੀ ਰਿਪੋਰਟ ਵਿਚ 11 ਮੌਤਾਂ ਦੀ ਪੁਸ਼ਟੀ ਕੀਤੀ ਗਈ ਸੀ, ਪਰ ਹਸਪਤਾਲ ਵਿਚ ਇਲਾਜ ਦੌਰਾਨ ਦੋ ਹੋਰ ਜ਼ਖਮੀਆਂ ਨੇ ਦਮ ਤੋੜ ਦਿੱਤਾ, ਜਿਸ ਨਾਲ ਮੌਤਾਂ ਦੀ ਗਿਣਤੀ 13 ਹੋ ਗਈ । ਹਾਦਸੇ ਵਿਚ 14 ਹੋਰ ਲੋਕ ਜ਼ਖਮੀ ਹੋਏ ਹਨ । ਰਿਪੋਰਟਾਂ ਮੁਤਾਬਕ ਬੱਸ ਵਿਚ ਕੁੱਲ 41 ਲੋਕ ਸਵਾਰ ਸਨ । ਬੱਸ ਸੜਕ ਕਿਨਾਰੇ ਮਕੈਨੀਕਲ ਖਰਾਬੀ ਕਾਰਨ ਖੜ੍ਹੇ ਟਰੱਕ ਨਾਲ ਟਕਰਾਅ ਗਈ । ਭਾਰਤੀ ਕੌਂਸਲੇਟ ਨੇ ਦੁੱਖ ਪ੍ਰਗਟ ਕਰਦਿਆਂ ਸਹਾਇਤਾ ਲਈ 24 ਘੰਟੇ ਚੱਲਣ ਵਾਲਾ ਹੈਲਪਲਾਈਨ ਨੰਬਰ 800-46342 ਜਾਰੀ ਕੀਤਾ ਹੈ।

Ad Position 22
No active advertisement
ਅਗਲੀ ਖ਼ਬਰ ਯੂ.ਪੀ. ਚੋਣਾਂ ਲਈ ‘ਸਪਾ’ ਵਲੋਂ 5 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
Ad Position 24