ਸੰਗਰੂਰ, 27 ਨਵੰਬਰ- ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿਚ ਜੀ.ਐਸ.ਟੀ. ਅਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ 'ਚ ਅਚਾਨਕ ਛਾਪਾ ਮਾਰਿਆ। ਜਾਣਕਾਰੀ ਅਨੁਸਾਰ ਵਿੱਤ ਮੰਤਰੀ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਦਫ਼ਤਰ ਪਹੁੰਚੇ ਤੇ ਕਈ ਦਫ਼ਤਰ ਖਾਲੀ ਮਿਲੇ। ਮੰਤਰੀ ਨੇ ਮੌਕੇ 'ਤੇ ਹੀ ਅਧਿਕਾਰੀਆਂ ਤੋਂ ਜਵਾਬ ਮੰਗਿਆ ਤੇ ਹਾਜ਼ਰੀ ਰਜਿਸਟਰ ਚੈੱਕ ਕਰਕੇ ਗੈਰ-ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਦਾ ਡਿਊਟੀ 'ਤੇ ਦੇਰੀ ਨਾਲ ਆਉਣ ਦਾ ਰੁਝਾਨ ਵਧਦਾ ਜਾ ਰਿਹਾ ਹੈ ਤੇ ਇਸ ਲਾਪਰਵਾਹੀ ਨੂੰ ਰੋਕਣ ਲਈ ਹੀ ਅਚਨਚੇਤ ਚੈਕਿੰਗ ਕੀਤੀ ਗਈ ਹੈ। ਚੈਕਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਸੰਗਰੂਰ ਦੇ ਸਰਕਾਰੀ ਦਫ਼ਤਰਾਂ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਚਨਚੇਤ ਚੈਕਿੰਗ
ਸੰਗਰੂਰ, 27 ਨਵੰਬਰ- ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿਚ ਜੀ.ਐਸ.ਟੀ. ਅਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ 'ਚ ਅਚਾਨਕ ਛਾਪਾ ਮਾਰਿਆ।
ਅਜੀਤ ਡੈਸਕ
25-11-2026