25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬੇਸਹਾਰਾ ਪਸ਼ੂ ਦੇ ਟਕਰਾਉਣ ਕਾਰਨ ਇਕ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 25 ਨਵੰਬਰ (ਭੁੱਲਰ,ਧਾਲੀਵਾਲ) - ਬੀਤੀ ਦੇਰ ਸ਼ਾਮ ਸੁਨਾਮ-ਜਾਖਲ ਸੜਕ ’ਤੇ ਹੋਏ ਹਾਦਸੇ ਦੌਰਾਨ ਇਕ ਮੋਟਰਸਾਇਕਲ ਸਵਾਰ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ...

Ad Position 21
No active advertisement
ਅਜੀਤ ਡੈਸਕ 25-11-2026

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 25 ਨਵੰਬਰ  (ਭੁੱਲਰ,ਧਾਲੀਵਾਲ) - ਬੀਤੀ ਦੇਰ ਸ਼ਾਮ ਸੁਨਾਮ-ਜਾਖਲ ਸੜਕ ’ਤੇ ਹੋਏ ਹਾਦਸੇ ਦੌਰਾਨ ਇਕ ਮੋਟਰਸਾਇਕਲ ਸਵਾਰ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੁਨਾਮ ਸ਼ਹਿਰ ਵਿਚ ਪਿੰਡ ਰਾਮਗੜ੍ਹ ਸੰਧਵਾਂ ਦਾ ਸੁਖਵਿੰਦਰ ਸਿੰਘ ਸੁਨਾਮ ਤੋਂ ਅਮਰੂਦ ਵੇਚਕੇ ਆਪਣੇ ਘਰ ਪਰਤ ਰਿਹਾ ਸੀ, ਜਿਵੇਂ ਹੀ ਉਹ ਬੀਤੀ ਦੇਰ ਸ਼ਾਮ ਕਰੀਬ ਸਾਢੇ ਕੁ ਸੱਤ ਵਜੇ ਸਥਾਨਕ ਟਰੱਕ ਯੂਨੀਅਨ ਤੋਂ ਥੋੜ੍ਹਾ ਜਿਹਾ ਅੱਗੇ ਗਿਆ ਤਾਂ ਅਚਾਨਕ ਉਸ ਦੇ ਮੋਟਰਸਾਇਕਲ ਅੱਗੇ ਇਕ ਗਊ ਆ ਗਈ, ਜਿਸ ਕਾਰਨ ਸੁਖਵਿੰਦਰ ਸਿੰਘ (39) ਪੁੱਤਰ ਅੰਮ੍ਰਿਤ ਸਿੰਘ ਵਾਸੀ ਪਿੰਡ ਰਾਮਗੜ੍ਹ ਸੰਧਵਾਂ ਸੜਕ ’ਤੇ ਡਿੱਗ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਭਰਾ ਮਲਕੀਤ ਸਿੰਘ ਦੇ ਬਿਆਨਾਂ ’ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਜਦੋਂ ਲੋਕਾਂ ਵਲੋਂ ਗਊ ਨੂੰ ਭਜਾਇਆ ਗਿਆ ਤਾਂ ਇਸ ਦੌਰਾਨ ਉਕਤ ਗਊ ਇਕ ਹੋਰ ਮੋਟਰਸਾਇਕਲ ਸਵਾਰ ਦੇ ਅੱਗੇ ਆ ਗਈ, ਜਿਸ ਕਾਰਨ ਇਕ ਅਣ-ਪਛਾਤਾ ਮੋਟਰਸਾਇਕਲ ਵੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਪਹੁੰਚਾਇਆ ਗਿਆ। ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਹੈ।  

Ad Position 22
No active advertisement
ਅਗਲੀ ਖ਼ਬਰ ਸੰਗਰੂਰ ਦੇ ਸਰਕਾਰੀ ਦਫ਼ਤਰਾਂ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਚਨਚੇਤ ਚੈਕਿੰਗ
Ad Position 24