ਓਠੀਆ, (ਅੰਮ੍ਰਿਤਸਰ), 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ, ਤਿਉਂ ਤਿਉਂ ਸਿਆਸੀ ਪਾਰਟੀਆਂ ਵਲੋਂ ਆਪੋ ਆਪਣੀ ਜਿੱਤ ਲਈ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਆਪਣੇ ਹੱਕ ਵਿਚ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਭਿੰਡੀ ਔਲਖ ਤੋਂ ਕਈ ਪਰਿਵਾਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਬਣਦਾ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ । ਪਾਰਟੀ ਵਿਚ ਸ਼ਾਮਿਲ ਪਰਿਵਾਰਾਂ ਨੇ 2027 ਦੀਆਂ ਚੋਣਾਂ ’ਚ ਵਿਧਾਇਕ ਸਰਕਾਰੀਆ ਨੂੰ ਵੱਡੇ ਬਹੁਮਤ ਨਾਲ ਜਿਤਾਉਣ ਦਾ ਵਾਅਦਾ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਸਰਹੱਦੀ ਪਿੰਡ ਭਿੰਡੀ ਔਲਖ ਤੋਂ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ
ਓਠੀਆ, (ਅੰਮ੍ਰਿਤਸਰ), 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ, ਤਿਉਂ ਤਿਉਂ ਸਿਆਸੀ ਪਾਰਟੀਆਂ ਵਲੋਂ ਆਪੋ ਆਪਣੀ ਜਿੱਤ ਲਈ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ
ਅਜੀਤ ਡੈਸਕ
25-11-2026