25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਵਿਖੇ 204 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

ਜੰਡਿਆਲਾ ਗੁਰੂ (ਅੰਮ੍ਰਿਤਸਰ), 25 ਨਵੰਬਰ (ਪ੍ਰਮਿੰਦਰ ਸਿੰਘ ਜੋਸਨ) - 'ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ...

Ad Position 21
No active advertisement
ਅਜੀਤ ਡੈਸਕ 25-11-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 25 ਨਵੰਬਰ (ਪ੍ਰਮਿੰਦਰ ਸਿੰਘ ਜੋਸਨ) - 'ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ੀ ਜਾਇਦਾਦ ਦਾ ਕਾਨੂੰਨੀ ਮਾਲਕੀ ਹੱਕ ਦੇਣ ਲਈ ਪਿੰਡ-ਪਿੰਡ ਜਾ ਕੇ ਪ੍ਰਾਪਰਟੀ ਕਾਰਡ ਵੰਡੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨਿੱਜਰਪੁਰਾ ਵਿਖੇ 204 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ।
ਇਸ ਮੌਕੇ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਹੈ, ਤਾਂ ਜੋ ਉਹ ਆਪਣੀ ਜਾਇਦਾਦ ਦੇ ਅਸਲ ਮਾਲਕ ਬਣ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪ੍ਰਾਪਰਟੀ ਕਾਰਡ ਤਿਆਰ ਹੋ ਚੁੱਕੇ ਹਨ, ਉਨ੍ਹਾਂ ਨੂੰ ਪਿੰਡਾਂ ਵਿਚ ਜਾ ਕੇ ਵੰਡਿਆ ਜਾ ਰਿਹਾ ਹੈ, ਜਦੋਂਕਿ ਬਾਕੀ ਰਹਿੰਦੇ ਕਾਰਡ ਤਿਆਰ ਹੋਣ ਉਪਰੰਤ ਜਲਦ ਹੀ ਸੰਬੰਧਿਤ ਲਾਭਪਾਤਰੀਆਂ ਨੂੰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਹੂਲਤ ਤੋਂ ਵਾਂਝਾ ਨਾਂ ਰਹੇ। ਡਾ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਵੀ ਨਵੀਂ ਗਤੀ ਦਿੱਤੀ ਜਾ ਰਹੀ ਹੈ। 

Ad Position 22
No active advertisement
ਅਗਲੀ ਖ਼ਬਰ ਚਰਨਜੀਤ ਸਿੰਘ ਹੋਣਗੇ ਲੁਧਿਆਣਾ ਦਿਹਾਤੀ ਦੇ ਨਵੇਂ ਐੱਸ.ਐੱਸ.ਪੀ.
Ad Position 24