ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ) - ਅੰਮਿ੍ਤਸਰ ਚੁੰਗੀ ਨੇੜੇ ਖੋਖਿਆਂ ਦੇ ਪਿਛਲੇ ਪਾਸੇ ਇਕ ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਤੋਂ ਸੂਚਨਾ ਮਿਲੀ ਸੀ ਕਿ ਅੰਮਿ੍ਤਸਰ ਚੁੰਗੀ ਨੇੜੇ ਖੋਖਿਆਂ ਦੇ ਪਿਛਲੇ ਪਾਸੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸਦੀ ਸ਼ਨਾਖ਼ਤ ਲਈ ਨੇੜਲੇ ਇਲਾਕਿਆਂ ਵਿਚ ਪੁੱਛਗਿੱਛ ਕੀਤੀ ਗਈ, ਪਰ ਉਸਦੀ ਸ਼ਨਾਖ਼ਤ ਨਾ ਹੋਣ 'ਤੇ ਲਾਸ਼ ਨੂੰ 72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਸ਼ਨਾਖ਼ਤ ਲਈ ਰਖਵਾ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਚੁੰਗੀ ਨੇੜੇ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ) - ਅੰਮਿ੍ਤਸਰ ਚੁੰਗੀ ਨੇੜੇ ਖੋਖਿਆਂ ਦੇ ਪਿਛਲੇ ਪਾਸੇ ਇਕ ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ...
ਅਜੀਤ ਡੈਸਕ
25-11-2026