25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਆਰਥਿਕ ਤੌਰ ਤੇ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕਾ ਹੈ ਪੰਜਾਬ, ਹੁਣ ਭਾਜਪਾ ਹੀ ਬਚਾ ਸਕਦੀ ਹੈ - ਮਨਪ੍ਰੀਤ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ) - ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ...

Ad Position 21
No active advertisement
ਅਜੀਤ ਡੈਸਕ 25-11-2026

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ) - ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਅਕਾਲੀ ਵਰਕਰਾਂ ਦੀ ਹਾਜ਼ਰੀ ਵਿਚ ਲੱਡੂ ਵੰਡ ਕੇ ਅਕਾਲੀ ਭਾਜਪਾ ਗਠਜੋੜ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਆਰਥਿਕ ਤੌਰ ਤੇ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕਾ ਹੈ ਅਤੇ ਡੂੰਘੇ ਟੋਏ ਵਿੱਚ ਡਿੱਗ ਚੁੱਕੇ ਪੰਜਾਬ ਨੂੰ ਹੁਣ ਭਾਜਪਾ ਹੀ ਬਚਾ ਸਕਦੀ ਹੈ। ਉਨ੍ਹਾਂ ਅਕਾਲੀ ਵਰਕਰਾਂ ਨੂੰ ਕਿਹਾ ਕਿ ਸੂਬੇ ਵਿਚ ਗਠਜੋੜ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਸਖ਼ਤ ਮਿਹਨਤ ਕੀਤੀ ਜਾਵੇ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਵਲੋਂ ਅਕਾਲੀ ਆਗੂਆਂ ਅਤੇ ਅਕਾਲੀ ਆਗੂ ਮਨਜੀਤ ਸਿੰਘ ਫੱਤਣਵਾਲਾ ਨੇ ਭਾਜਪਾ ਆਗੂਆਂ ਦਾ ਮੂੰਹ ਮਿੱਠਾ ਕਰਵਾ ਕੇ ਗੱਠਜੋੜ ਹੋਣ 'ਤੇ ਵਧਾਈ ਦਿੱਤੀ। 

Ad Position 22
No active advertisement
ਅਗਲੀ ਖ਼ਬਰ ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ -ਕੁਲਦੀਪ ਸਿੰਘ ਧਾਲੀਵਾਲ
Ad Position 24