ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਅਤੇ ਜ਼ਿਲਾ ਕੁਆਰਡੀਨੇਟਰ ਦਿਨੇਸ਼ ਸੂਰੀ ਵਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਆਪਣਾ ਅਸਤੀਫ਼ਾ ਪੇਸ਼ ਕਰਦੇ ਆਖਿਆ ਕਿ ਆਪਣੇ ਨਿੱਜੀ ਰੁਝੇਵੇ ਹੋਣ ਕਰਕੇ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਵੱਖ-ਵੱਖ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਵਰਨਣ ਯੋਗ ਹੈ ਕਿ ਦਿਨੇਸ਼ ਸੂਰੀ ਕੁਝ ਸਮਾਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਚ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਸਨ। ਉਨ੍ਹਾਂ ਵਲੋਂ ਪਾਰਟੀ ਦੇ ਨਸ਼ਿਆ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ ਹੁੰਦਿਆਂ ਜ਼ਿਲ੍ਹੇ ਵਿਚ ਕਾਫੀ ਕੰਮ ਕੀਤਾ ਅਤੇ ਉਨ੍ਹਾਂ ਵਲੋਂ ਹੁਣ ਆਪਣੇ ਨਿੱਜੀ ਕੰਮਾਂ ਤੇ ਰਝੇਵਿਆਂ ਕਾਰਨ ਪਾਰਟੀ ਨੂੰ ਛੱਡਣ ਦਾ ਫ਼ੈਸਲਾ ਲਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਦਿਨੇਸ਼ ਸੂਰੀ ਵਲੋ ਆਮ ਆਦਮੀ ਪਾਰਟੀ ਤੋਂ ਅਸਤੀਫਾ
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਅਤੇ ਜ਼ਿਲਾ ਕੁਆਰਡੀਨੇਟਰ ਦਿਨੇਸ਼ ਸੂਰੀ...
ਅਜੀਤ ਡੈਸਕ
25-11-2026