ਸੰਗਰੂਰ, 26 ਨਵੰਬਰ (ਧੀਰਜ ਪਸੋਰੀਆ) – ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਆਯੋਜਿਤ ਕੀਤੀ ਗਈ ਖੁਸ਼ਹਾਲ ਪੰਜਾਬ ਮਹਾਂ ਰੈਲੀ ਵਿਚ ਸੰਗਰੂਰ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ ਦੀ ਅਗਵਾਈ ਵਿਚ ਸ਼ਮੂਲੀਅਤ ਕੀਤੀ। ਰੈਲੀ ਵਿਚ ਸ਼ਾਮਿਲ ਹੋਣ ਲਈ ਸੰਗਰੂਰ ਤੋਂ ਪਹੁੰਚੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਅਹਿਦ ਵੀ ਪ੍ਰਗਟਾਇਆ। ਗੁਲਜਾਰ ਸਿੰਘ ਬੌਬੀ ਦੀ ਅਗਵਾਈ ਹੇਠ ਪਹੁੰਚੇ ਆਗੂਆਂ ਅਤੇ ਵਲੰਟੀਅਰਾਂ ਨੇ ਰੈਲੀ ਵਿਚ ਵਧ-ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ, ਤਰੱਕੀਸ਼ੀਲ ਅਤੇ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਨੂੰ ਲੈ ਕੇ ਪਾਰਟੀ ਦੇ ਆਗੂ ਅਤੇ ਵਲੰਟੀਅਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।ਆਗੂਆਂ ਨੇ ਕਿਹਾ ਕਿ ਮੋਗਾ ਵਿਖੇ ਹੋਈ ਖੁਸ਼ਹਾਲ ਪੰਜਾਬ ਰੈਲੀ ਨੇ ਪਾਰਟੀ ਦੇ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਭਰਿਆ ਹੈ। ਅਜਿਹੇ ਵੱਡੇ ਇਕੱਠ ਪਾਰਟੀ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਆਗੂ ਅਤੇ ਵਲੰਟੀਅਰ ਹਮੇਸ਼ਾ ਪਾਰਟੀ ਦੇ ਹਰ ਪ੍ਰੋਗਰਾਮ ਵਿਚ ਮੋਹਰੀ ਭੂਮਿਕਾ ਨਿਭਾਉਂਦੇ ਆ ਰਹੇ ਹਨ ਅਤੇ ਭਵਿੱਖ ਵਿਚ ਵੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।
ਤਾਜ਼ਾ ਖ਼ਬਰਾਂ
Free
ਵੱਡੀ ਗਿਣਤੀ ਵਿਚ ਆਗੂਆਂ ਤੇ ਵਲੰਟੀਅਰਾਂ ਨੇ ਖੁਸ਼ਹਾਲ ਪੰਜਾਬ ਮਹਾਂ ਰੈਲੀ ਵਿਚ ਕੀਤੀ ਸ਼ਮੂਲੀਅਤ
ਸੰਗਰੂਰ, 26 ਨਵੰਬਰ (ਧੀਰਜ ਪਸੋਰੀਆ) – ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਆਯੋਜਿਤ ਕੀਤੀ ਗਈ ਖੁਸ਼ਹਾਲ ਪੰਜਾਬ ਮਹਾਂ ਰੈਲੀ ਵਿਚ ਸੰਗਰੂਰ...
ਅਜੀਤ ਡੈਸਕ
26-11-2026