26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਏ.ਐੱਸ.ਆਈ ਗਗਨਦੀਪ ਸਿੰਘ ਨੇ ਮੁੜ ਸੰਭਾਲਿਆ ਸੜੋਆ ਪੁਲਿਸ ਚੌਕੀ ਦੇ ਇੰਚਾਰਜ ਦਾ ਅਹੁਦਾ

ਸੜੋਆ/ਨਵਾਂਸ਼ਹਿਰ, 26 ਨਵੰਬਰ (ਹਰਮੇਲ ਸਹੂੰਗੜਾ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਪੁਲਿਸ ਮੁਲਾਜ਼ਮਾਂ ਦੀਆਂ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਸੇ ਤਹਿਤ ਏ.ਐੱਸ.ਆਈ ਗਗਨਦੀਪ ਸਿੰਘ ਨੇ ਮੁੜ ਸੜੋਆ ਪੁਲਿਸ ਚੌਕੀ ਦੇ ਇੰਚਾਰਜ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

Ad Position 21
No active advertisement
ਅਜੀਤ ਡੈਸਕ 26-11-2026
ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ, ਸੂਚਨਾ ਦੇਣ ਵਾਲਿਆਂ ਦੀ ਪਛਾਣ ਰੱਖੀ ਜਾਵੇਗੀ ਗੁਪਤ

ਸੜੋਆ/ਨਵਾਂਸ਼ਹਿਰ, 26 ਨਵੰਬਰ (ਹਰਮੇਲ ਸਹੂੰਗੜਾ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਪੁਲਿਸ ਮੁਲਾਜ਼ਮਾਂ ਦੀਆਂ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਸੇ ਤਹਿਤ ਏ.ਐੱਸ.ਆਈ ਗਗਨਦੀਪ ਸਿੰਘ ਨੇ ਮੁੜ ਸੜੋਆ ਪੁਲਿਸ ਚੌਕੀ ਦੇ ਇੰਚਾਰਜ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਜ਼ਿਕਰਯੋਗ ਹੈ ਕਿ ਏ.ਐੱਸ.ਆਈ ਗਗਨਦੀਪ ਸਿੰਘ ਨੂੰ ਕੁਝ ਮਹੀਨੇ ਪਹਿਲਾਂ ਕੋਰਸ ਲਈ ਭੇਜਿਆ ਗਿਆ ਸੀ। ਇਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਮੁੜ ਸੜੋਆ ਚੌਕੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਆਪਣੇ ਲਗਭਗ ਇਕ ਸਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਵਲੋਂ ਇਲਾਕੇ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਕਈ ਉਪਰਾਲੇ ਕੀਤੇ ਗਏ ਸਨ।

ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਏ.ਐੱਸ.ਆਈ ਗਗਨਦੀਪ ਸਿੰਘ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਆਪਣੇ ਗੈਰ-ਕਾਨੂੰਨੀ ਕਾਰੋਬਾਰ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਨਾਲ-ਨਾਲ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਵੀ ਪੁਲਿਸ ਵੱਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਪਿੰਡ ਵਿਚ ਨਸ਼ਿਆਂ ਦਾ ਕਾਰੋਬਾਰ ਜਾਂ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀ ਚੱਲ ਰਹੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਬੰਧਤ ਥਾਣੇ ਜਾਂ ਪੁਲਿਸ ਚੌਕੀ ਵਿੱਚ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

 
Ad Position 22
No active advertisement
ਪਿਛਲੀ ਖ਼ਬਰ ਇਨਸਾਫ਼ ਦੀ ਮੰਗ ਨੂੰ ਲੈ ਕੇ ਗਾਂਧੀ ਨਗਰ ਵਾਸੀਆਂ ਵਲੋਂ ਏਅਰਪੋਰਟ ਰੋਡ ਜਾਮ ਅਗਲੀ ਖ਼ਬਰ ਰਿਪੋਰਟ ਕਾਰਡ ਲੈ ਕੇ ਲੋਕਾਂ ਦੀ ਕਚਹਿਰੀ ’ਚ ਪਹੁੰਚੇ ਅਕਸ਼ੈ ਸ਼ਰਮਾ, ਘਰ-ਘਰ ਜਾ ਕੇ ਮੰਗੇ ਵਿਕਾਸ ਲਈ ਸੁਝਾਅ
Ad Position 24