26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੁੜਕਾ ਕਲਾਂ ’ਚ ਕਿਸਾਨ ਅੰਦੋਲਨ ਦੀਆਂ ਯਾਦਾਂ ਸੰਭਾਲਣ ਲਈ ਬਣਾਇਆ ਮਿਊਜ਼ੀਅਮ

ਜਲੰਧਰ, 26 ਨੰਵਬਰ (ਦਵਿੰਦਰ)-ਜ਼ਿਲ੍ਹਾ ਜਲੰਧਰ ਦੇ ਪਿੰਡ ਰੁੜਕਾ ਕਲਾਂ ਵਿਚ 26 ਨਵੰਬਰ 2020 ਨੂੰ ਸ਼ੁਰੂ ਹੋਏ ਕਿਸਾਨ ਅੰਦੋਲਨ ਦੀਆਂ ਯਾਦਾਂ ਨੂੰ ਸਾਂਭਣ ਲਈ ਇਕ ਵਿਸ਼ੇਸ਼ ਮਿਊਜ਼ੀਅਮ ਤਿਆਰ ਕੀਤਾ ਗਿਆ ਹੈ। ਕਿਸਾਨ ਅੰਦੋਲਨ ਦੇ ਛੇ ਸਾਲ ਪੂਰੇ ਹੋਣ ਦੇ ਸੰਦਰਭ ਵਿਚ ਇਸ ਮਿਊਜ਼ੀਅਮ ਦੀ ਪਹਿਲਕਦਮੀ ਬਾਰੇ ਗੱਲਬਾਤ ਕਰਦਿਆਂ ਇਸ ਨੂੰ ਤਿਆਰ ਕਰਨ ਵਾਲੇ ਟੋਨੀ ਸੰਧੂ ਨੇ ਦੱਸਿਆ ਕਿ ਉਹ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਅੰਤ ਤੱਕ ਇਸ ਦਾ ਹਿੱਸਾ ਰਹੇ....

Ad Position 21
No active advertisement
ਅਜੀਤ ਡੈਸਕ 26-11-2026

ਅੰਦੋਲਨ ਦੇ ਸੰਘਰਸ਼, ਏਕਤਾ ਅਤੇ ਸੇਵਾ ਭਾਵਨਾ ਦੀ ਪੇਸ਼ਕਾਰੀ, ਨਵੀਂ ਪੀੜ੍ਹੀ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ

ਵਿਦੇਸ਼ਾਂ ਤੋਂ ਆਉਣ ਵਾਲੇ ਲੋਕ ਵੀ ਬੱਚਿਆਂ ਨੂੰ ਦਿਖਾਉਣ ਲਿਆਉਂਦੇ ਹਨ ਮਿਊਜ਼ੀਅਮ

ਜਲੰਧਰ, 26 ਨੰਵਬਰ (ਦਵਿੰਦਰ)-ਜ਼ਿਲ੍ਹਾ ਜਲੰਧਰ ਦੇ ਪਿੰਡ ਰੁੜਕਾ ਕਲਾਂ ਵਿਚ 26 ਨਵੰਬਰ 2020 ਨੂੰ ਸ਼ੁਰੂ ਹੋਏ ਕਿਸਾਨ ਅੰਦੋਲਨ ਦੀਆਂ ਯਾਦਾਂ ਨੂੰ ਸਾਂਭਣ ਲਈ ਇਕ ਵਿਸ਼ੇਸ਼ ਮਿਊਜ਼ੀਅਮ ਤਿਆਰ ਕੀਤਾ ਗਿਆ ਹੈ। ਕਿਸਾਨ ਅੰਦੋਲਨ ਦੇ ਛੇ ਸਾਲ ਪੂਰੇ ਹੋਣ ਦੇ ਸੰਦਰਭ ਵਿਚ ਇਸ ਮਿਊਜ਼ੀਅਮ ਦੀ ਪਹਿਲਕਦਮੀ ਬਾਰੇ ਗੱਲਬਾਤ ਕਰਦਿਆਂ ਇਸ ਨੂੰ ਤਿਆਰ ਕਰਨ ਵਾਲੇ ਟੋਨੀ ਸੰਧੂ ਨੇ ਦੱਸਿਆ ਕਿ ਉਹ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਅੰਤ ਤੱਕ ਇਸ ਦਾ ਹਿੱਸਾ ਰਹੇ ਹਨ। ਸੀਮਤ ਸਾਧਨਾਂ ਦੇ ਬਾਵਜੂਦ ਉਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼, ਆਪਸੀ ਏਕਤਾ ਅਤੇ ਸੇਵਾ ਭਾਵਨਾ ਨੂੰ ਯਾਦਗਾਰ ਵਜੋਂ ਸੰਭਾਲਣ ਦੀ ਕੋਸ਼ਿਸ਼ ਕੀਤੀ ਹੈ।

ਟੋਨੀ ਸੰਧੂ ਅਨੁਸਾਰ ਮਿਊਜ਼ੀਅਮ ਵਿਚ ਕਿਸਾਨ ਅੰਦੋਲਨ ਨਾਲ ਜੁੜੇ ਵੱਖ-ਵੱਖ ਇਤਿਹਾਸਕ ਪਲਾਂ ਨੂੰ ਦਰਸਾਇਆ ਗਿਆ ਹੈ। ਇਸ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ਤੋਂ ਲੈ ਕੇ ਟਰੈਕਟਰਾਂ ਨਾਲ ਬੈਰੀਕੇਡ ਤੋੜਨ, ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਲੱਗੇ ਮੋਰਚਿਆਂ ਅਤੇ ਉੱਥੇ ਸਥਾਪਤ ਸਟੇਜਾਂ ਦੀ ਝਲਕ ਪੇਸ਼ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ‘ਮਾਂ ਧਰਤੀ ਵਾਰਿਸ ਉਪਰਾਲਾ’ ਤਹਿਤ ਕੇ.ਐੱਫ.ਸੀ ਵਾਲੀ ਇਮਾਰਤ ਨੂੰ ਵੀ ਮਿਊਜ਼ੀਅਮ ਵਿਚ ਦਰਸਾਇਆ ਗਿਆ ਹੈ। ਇਸ ਦੇ ਨਾਲ ਹੀ ਅੰਦੋਲਨ ਦੌਰਾਨ ਕੀਤੀ ਗਈ ਸੇਵਾ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜਿਸ ਤਹਿਤ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕਾਂ ਦੇ ਰਹਿਣ, ਲੰਗਰ ਅਤੇ ਰਾਸ਼ਨ ਦਾ ਪ੍ਰਬੰਧ ਕੀਤਾ ਜਾਂਦਾ ਸੀ। ਇਸ ਤੋਂ ਇਲਾਵਾ ਅੰਦੋਲਨ ਦੌਰਾਨ ਕਰਵਾਈ ਗਈ ਕਬੱਡੀ ਲੀਗ ਨੂੰ ਵੀ ਕਿਸਾਨਾਂ ਦੇ ਜੋਸ਼, ਹੌਸਲੇ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ਵਜੋਂ ਪੇਸ਼ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਰੁੜਕਾ ਕਲਾਂ ਇਲਾਕਾ ਐੱਨ.ਆਰ.ਆਈ ਬੈਲਟ ਹੋਣ ਕਾਰਨ ਵਿਦੇਸ਼ਾਂ ਤੋਂ ਆਉਣ ਵਾਲੇ ਲੋਕ ਵੀ ਆਪਣੇ ਬੱਚਿਆਂ ਨੂੰ ਇਹ ਮਿਊਜ਼ੀਅਮ ਦਿਖਾਉਣ ਲਈ ਲਿਆਉਂਦੇ ਹਨ, ਤਾਂ ਜੋ ਨਵੀਂ ਪੀੜ੍ਹੀ ਨੂੰ ਕਿਸਾਨ ਅੰਦੋਲਨ ਦੇ ਇਤਿਹਾਸ ਅਤੇ ਇਸ ਦੌਰਾਨ ਲੋਕਾਂ ਵਲੋਂ ਦਿਖਾਈ ਗਈ ਏਕਤਾ ਤੇ ਸਹਿਯੋਗ ਬਾਰੇ ਜਾਣਕਾਰੀ ਮਿਲ ਸਕੇ।

ਅੰਦੋਲਨ ਤੋਂ ਬਾਅਦ ਕਿਸਾਨਾਂ ਵਿਚ ਪੈਦਾ ਹੋਏ ਮਤਭੇਦਾਂ ਅਤੇ ਵੱਖ-ਵੱਖ ਰਾਹਾਂ ’ਤੇ ਗੱਲ ਕਰਦਿਆਂ ਟੋਨੀ ਸੰਧੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਿੱਤ ਦਾ ਮੁੱਖ ਆਧਾਰ ਆਪਸੀ ਏਕਤਾ ਸੀ। ਅਜਿਹੇ ਉਪਰਾਲੇ ਸਮਾਜ ਨੂੰ ਇਕੱਠੇ ਰਹਿਣ ਅਤੇ ਸਾਂਝੀ ਤਾਕਤ ਦੀ ਮਹੱਤਤਾ ਸਮਝਣ ਦਾ ਸੁਨੇਹਾ ਦਿੰਦੇ ਹਨ।

ਇਸ ਮੌਕੇ ਪਿੰਡ ਵਾਸੀ ਬਲਵਿੰਦਰ ਕੌਰ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਅਤੇ ਬੱਚਿਆਂ ਨੂੰ ਕਿਸਾਨ ਅੰਦੋਲਨ ਦੇ ਇਤਿਹਾਸ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ।.

Ad Position 22
No active advertisement
ਅਗਲੀ ਖ਼ਬਰ ਇਨਸਾਫ਼ ਦੀ ਮੰਗ ਨੂੰ ਲੈ ਕੇ ਗਾਂਧੀ ਨਗਰ ਵਾਸੀਆਂ ਵਲੋਂ ਏਅਰਪੋਰਟ ਰੋਡ ਜਾਮ
Ad Position 24