26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਚੰਡੀਗੜ੍ਹ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਅਰਧ-ਤਨਖ਼ਾਹ ਛੁੱਟੀ ਦਾ ਮਿਲੇਗਾ ਲਾਭ

ਚੰਡੀਗੜ੍ਹ-ਚੰਡੀਗੜ੍ਹ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਮੁਲਾਜ਼ਮਾਂ ਦੀ Half Pay Leave (ਅਰਧ-ਤਨਖ਼ਾਹ ਛੁੱਟੀ) ਸਬੰਧੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਇਸ ਤਹਿਤ ਮੁਲਾਜ਼ਮਾਂ ਨੂੰ ਪੰਜਾਬ...

Ad Position 21
No active advertisement
ਅਜੀਤ ਡੈਸਕ 26-11-2026
ਚੰਡੀਗੜ੍ਹ-ਚੰਡੀਗੜ੍ਹ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਮੁਲਾਜ਼ਮਾਂ ਦੀ Half Pay Leave (ਅਰਧ-ਤਨਖ਼ਾਹ ਛੁੱਟੀ) ਸਬੰਧੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਇਸ ਤਹਿਤ ਮੁਲਾਜ਼ਮਾਂ ਨੂੰ ਪੰਜਾਬ ਪੈਟਰਨ ਅਨੁਸਾਰ ਆਪਣੇ ਛੁੱਟੀਆਂ ਦੇ ਖਾਤੇ ਵਿਚ ਜਮ੍ਹਾਂ ਅਰਧ-ਤਨਖ਼ਾਹ ਛੁੱਟੀ ਦਾ ਲਾਭ ਮਿਲੇਗਾ।

ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਨੂੰ ਭੇਜੇ ਗਏ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਮੁਲਾਜ਼ਮ 31 ਮਾਰਚ 2022 ਤੱਕ ਆਪਣੇ ਛੁੱਟੀਆਂ ਦੇ ਖਾਤਿਆਂ ਵਿਚ ਜਮ੍ਹਾਂ ਅਰਧ-ਤਨਖ਼ਾਹ ਛੁੱਟੀ ਦੇ ਲਾਭ ਦੇ ਹੱਕਦਾਰ ਹਨ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

 
Ad Position 22
No active advertisement
ਅਗਲੀ ਖ਼ਬਰ ਰੁੜਕਾ ਕਲਾਂ ’ਚ ਕਿਸਾਨ ਅੰਦੋਲਨ ਦੀਆਂ ਯਾਦਾਂ ਸੰਭਾਲਣ ਲਈ ਬਣਾਇਆ ਮਿਊਜ਼ੀਅਮ
Ad Position 24