27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਜਨਾਲਾ ਮੇਰੀ ਜਨਮ ਤੇ ਕਰਮ ਭੂਮੀ, ਮੌਕਾ ਮਿਲਿਆ ਤਾਂ ਗੱਠਜੋੜ ਦੀ ਸੀਟ ਜਿੱਤ ਕੇ ਹਾਈਕਮਾਂਡ ਦੀ ਝੋਲੀ ਪਾਵਾਂਗਾ-ਬੋਨੀ ਅਮਰਪਾਲ ਸਿੰਘ

ਅਜਨਾਲਾ, (ਅੰਮ੍ਰਿਤਸਰ), 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਤੋਂ ਬਾਅਦ ਹਲਕਾ ਅਜਨਾਲਾ ਦੀ ਸਿਆਸਤ ਵਿਚ ਵੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 27-11-2026

ਅਜਨਾਲਾ, (ਅੰਮ੍ਰਿਤਸਰ), 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਤੋਂ ਬਾਅਦ ਹਲਕਾ ਅਜਨਾਲਾ ਦੀ ਸਿਆਸਤ ਵਿਚ ਵੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਸੰਬੰਧੀ ਸਾਬਕਾ ਵਿਧਾਇਕ ਅਤੇ ਭਾਜਪਾ ਅੰਮ੍ਰਿਤਸਰ ਦਿਹਾਤੀ-1 ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਗੱਠਜੋੜ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਭਾਜਪਾ ਹਾਈਕਮਾਂਡ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਖੁਸ਼ਹਾਲੀ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਅਹਿਮ ਸਾਬਤ ਹੋ ਸਕਦਾ ਹੈ। ਆਪਣੀ ਸਿਆਸੀ ਭੂਮਿਕਾ ਬਾਰੇ ਗੱਲ ਕਰਦਿਆਂ ਬੋਨੀ ਅਮਰਪਾਲ ਸਿੰਘ ਨੇ ਅਹਿਮ ਖੁਲਾਸਾ ਕੀਤਾ ਕਿ ਭਾਜਪਾ ਦੀ ਹਾਈਕਮਾਂਡ ਵਲੋਂ ਉਨ੍ਹਾਂ ਨਾਲ ਫੋਨ 'ਤੇ ਗੱਲਬਾਤ ਕਰਕੇ ਵਿਧਾਨ ਸਭਾ ਹਲਕਾ ਅਜਨਾਲਾ ਸੰਬੰਧੀ ਉਨ੍ਹਾਂ ਦੇ ਵਿਚਾਰ ਪੁੱਛੇ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਈਕਮਾਂਡ ਅੱਗੇ ਆਪਣੀ ਦਿਲੀ ਇੱਛਾ ਪ੍ਰਗਟਾਈ ਹੈ ਕਿ ਅਜਨਾਲਾ ਉਨ੍ਹਾਂ ਦੀ ਜਨਮ ਭੂਮੀ ਅਤੇ ਕਰਮ ਭੂਮੀ ਹੈ ਅਤੇ ਜੇਕਰ ਪਾਰਟੀ ਉਨ੍ਹਾਂ ਨੂੰ ਇੱਥੋਂ ਸੇਵਾ ਕਰਨ ਦਾ ਮੌਕਾ ਦਿੰਦੀ ਹੈ ਤਾਂ ਉਹ ਆਪਣੇ ਵਰਕਰਾਂ ਅਤੇ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਗੱਠਜੋੜ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣ ਲਈ ਪੂਰੀ ਤਾਕਤ ਲਗਾ ਦੇਣਗੇ।

ਉਨ੍ਹਾਂ ਦੱਸਿਆ ਕਿ ਉਹ ਪਿਛਲੇ 21 ਸਾਲਾਂ ਤੋਂ ਸਰਗਰਮ ਰਾਜਨੀਤੀ ਵਿਚ ਹਨ, ਜਦਕਿ ਉਨ੍ਹਾਂ ਦਾ ਪਰਿਵਾਰ ਪਿਛਲੇ 45 ਸਾਲਾਂ ਤੋਂ ਸਿਆਸਤ ਵਿਚ ਸਰਗਰਮ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਪੱਸ਼ਟ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਦਾ ਮਤਲਬ ਇਹ ਨਹੀਂ ਕਿ ਵਿਧਾਨ ਸਭਾ ਹਲਕਿਆਂ ਦੀ ਵੰਡ ਅਤੇ ਉਮੀਦਵਾਰਾਂ ਬਾਰੇ ਵੀ ਫੈਸਲਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਜੇ ਦੋਵਾਂ ਪਾਰਟੀਆਂ ਦੀ ਸੀਟਾਂ ਦੀ ਵੰਡ ਸੰਬੰਧੀ ਬੈਠਕ ਹੋਣੀ ਬਾਕੀ ਹੈ, ਜਿਸ ਵਿਚ ਦੋਵਾਂ ਪਾਰਟੀਆਂ ਦੀਆਂ ਹਾਈਕਮਾਂਡ ਅਤੇ ਸੀਨੀਅਰ ਆਗੂ ਬੈਠ ਕੇ ਫੈਸਲਾ ਕਰਨਗੇ। ਇਸ ਲਈ ਕਿਸੇ ਵੀ ਆਗੂ ਵਲੋਂ ਆਪਣੇ ਪੱਧਰ 'ਤੇ ਟਿਕਟ ਜਾਂ ਹਲਕੇ ਦਾ ਦਾਅਵਾ ਕਰਨਾ ਸਹੀ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਟਿਕਟਾਂ ਅਤੇ ਸੀਟਾਂ ਦੀ ਵੰਡ ਸੰਬੰਧੀ ਅਫਵਾਹਾਂ 'ਤੇ ਵਿਸ਼ਵਾਸ ਨਾ ਕੀਤਾ ਜਾਵੇ। ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਹਾਈਕਮਾਂਡ ਨੇ ਹੀ ਕਰਨਾ ਹੈ।

Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਅਗਲੀ ਖ਼ਬਰ ਪੁੱਛਗਿੱਛ ਲਈ ਤਲਬ ਕੀਤੇ ਜਾਣ ਤੋਂ ਬਾਅਦ ਈ.ਡੀ. ਦਫ਼ਤਰ ਪਹੁੰਚੇ ਆਈ.ਪੀ.ਐਸ. ਸਵਪਨ ਸ਼ਰਮਾ
Ad Position 24