ਨੰਗਲ, 27 ਨਵੰਬਰ- ਨੰਗਲ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਨਾਤਨ ਸੰਧਿਆ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੇ ਨਾਲ ਆਪ ਉਮੀਦਵਾਰ, ਜਲੰਧਰ ਕੈਂਟ ਹਲਕੇ ਦੇ ਇੰਚਾਰਜ ਦੀਪਕ ਬਾਲੀ ਜੀ ਨੇ ਸ਼ਿਰਕਤ ਕੀਤੀ।
ਇਹ ਸਮਾਗਮ ਸਾਡੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਭਗਵਾਨ ਸ਼ਿਵ ਜੀ ਅੱਗੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ।