27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜਲੰਧਰ ਦੇ ਐਸ.ਐਸ.ਪੀ. ਵਜੋਂ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ ਚਾਰਜ

ਜਲੰਧਰ, 27 ਨਵੰਬਰ (ਦਵ‌ਿੰਦਰ)- ਜਲੰਧਰ ਦੇ ਐਸ.ਐਸ.ਪੀ. ਵਜੋਂ ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਚਾਰਜ ਸੰਭਾਲ ਲਿਆ। ਇਸ ਮੌਕੇ ਦਿਹਾਤੀ ਪੁਲਿਸ ਦੇ ਅਫਸਰਾਂ ਵਲੋਂ ਉਨ੍ਹਾਂ ਦਾ ਗੁਲਦਸਤੇ ਅਤੇ ਗੁਲਾਬ ਦੇ ਫੁੱਲ ਦੇ ਕੇ ਸਵਾਗਤ ਕੀਤਾ ਗਿਆ। ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕਰਕੇ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-11-2026

ਜਲੰਧਰ, 27 ਨਵੰਬਰ (ਦਵ‌ਿੰਦਰ)- ਜਲੰਧਰ ਦੇ ਐਸ.ਐਸ.ਪੀ. ਵਜੋਂ ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਚਾਰਜ ਸੰਭਾਲ ਲਿਆ। ਇਸ ਮੌਕੇ ਦਿਹਾਤੀ ਪੁਲਿਸ ਦੇ ਅਫਸਰਾਂ ਵਲੋਂ ਉਨ੍ਹਾਂ ਦਾ ਗੁਲਦਸਤੇ ਅਤੇ ਗੁਲਾਬ ਦੇ ਫੁੱਲ ਦੇ ਕੇ ਸਵਾਗਤ ਕੀਤਾ ਗਿਆ। ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕਰਕੇ ਸਵਾਗਤ ਕੀਤਾ ਗਿਆ। 

ਇਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਮੇਰੀ ਘਰ ਵਾਪਸੀ ਹੈ ਤੇ ਮੈਂ ਜਿਵੇਂ ਪਹਿਲਾ ਕੰਮ ਕੀਤਾ ਹੈ, ਉਸ ਤਰੀਕੇ ਨਾਲ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਜੋ ਮੁਹਿੰਮ ਚਲਾਈ ਜਾ ਰਹੀ ਹੈ, ਉਸ ਨੂੰ ਆਪਣੇ ਮੁਕਾਮ ’ਤੇ ਪਹੁੰਚਾ ਸਕੀਏ , ਇਸ ਲਈ ਹੋਰ ਬਿਹਤਰ ਤਰੀਕੇ ਨਾਲ ਕੰਮ ਕੀਤਾ ਜਾਵੇਗਾ। 

ਉਹਨਾਂ ਕਿਹਾ ਕਿ ਗੈਂਗਸਟਰਵਾਦ ਨੂੰ ਖ਼ਤਮ ਕਰਨਾ ਵੀ ਸਾਡਾ ਮੁੱਖ ਟੀਚਾ ਹੈ ਤੇ ਆਉਣ ਵਾਲੇ ਸਮੇਂ ਵਿਚ ਮਾੜੇ ਅਨਸਰਾਂ ਨੂੰ ਸਿਰ ਨਾ ਚੁੱਕਣ ਦਿੱਤਾ ਜਾਵੇਗਾ ਅਤੇ ਜਲੰਧਰ ਵਿਚ ਕਿਸੇ ਵੀ ਤਰੀਕੇ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਹੀ ਪੁਲਿਸ ਅਤੇ ਲੋਕਾਂ ਵਿਚਕਾਰ ਆ ਰਹੇ ਪਾੜ ਨੂੰ ਵੀ ਭਰਿਆ ਜਾਵੇਗਾ ਅਤੇ ਲੋਕਾਂ ਨੂੰ ਪੁਲਿਸ ਨਾਲ ਵੱਧ ਤੋਂ ਵੱਧ ਤਾਲਮੇਲ ਬਣਾਇਆ ਜਾਵੇ ਤਾਂ ਕਿ ਪੁਲੀਸ ਲੋਕਾਂ ਦੀ ਸੇਵਾ ਕਰ ਸਕੇ। ਇਸ ਦੇ ਲਈ ਉਨ੍ਹਾਂ ਅੱਜ ਹੀ ਅਫਸਰਾਂ ਨਾਲ ਮੀਟਿੰਗ ਰੱਖੀ ਹੈ ਅਤੇ ਨਿਰਦੇਸ਼ ਦਿੱਤੇ ਜਾਣਗੇ ਕਿ ਵਿਚੋਲੀਏ ਕਲਚਰ ਨੂੰ ਖਤਮ ਕਰਕੇ ਸਿੱਧਾ ਲੋਕਾਂ ਨਾਲ ਤਾਲਮੇਲ ਬਣਾਇਆ ਜਾਵੇ

ਅਖੀਰ ਵਿਚ ਉਨ੍ਹਾਂ ਕਿਹਾ ਕਿ ਮੈਂ ਜਨਤਕ ਤੌਰ ’ਤੇ ਆਪਣਾ ਨੰਬਰ 9915022000 ਜਾਰੀ ਕਰਦਾ ਹਾਂ ਤਾਂ ਜੋ ਆਮ ਲੋਕ ਵਟਸਐਪ ’ਤੇ ਸਿੱਧੀ ਆਪਣੀ ਸ਼ਿਕਾਇਤ ਮੈਨੂੰ ਦੱਸਣ ਤਾਂ ਜੋ ਅਸੀਂ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜ ਸਕੀਏ।

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 28 ਨਵੰਬਰ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਅਗਲੀ ਖ਼ਬਰ ਨੰਗਲ ਵਿਖੇ ਕਰਵਾਏ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ’ਚ ਦੀਪਕ ਬਾਲੀ ਵਲੋਂ ਸ਼ਿਰਕਤ
Ad Position 24