ਅੰਮ੍ਰਿਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ 28 ਨਵੰਬਰ, 2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ, ਪ੍ਰੀਖਿਆਵਾਂ ਡਾ. ਕਮਲੇਸ਼ ਗੁਲੇਰੀਆ ਨੇ ਦੱਸਿਆ ਕਿ ਇਹ ਫੈਸਲਾ ਯੂਨੀਵਰਸਿਟੀ ਨਾਲ ਸੰਬੰਧਿਤ ਮਾਨਤਾ ਪ੍ਰਾਪਤ ਕਾਲਜਾਂ, ਕੰਸਟੀਚੂਐਂਟ ਸੰਸਥਾਵਾਂ, ਐਸੋਸੀਏਟ ਕਾਲਜਾਂ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਲਿਆ ਗਿਆ ਹੈ।
ਯੂਨੀਵਰਸਿਟੀ ਵਲੋਂ ਜਾਰੀ ਸੂਚਨਾ ਅਨੁਸਾਰ ਮੁਲਤਵੀ ਕੀਤੀਆਂ ਗਈਆਂ ਇਨ੍ਹਾਂ ਪ੍ਰੀਖਿਆਵਾਂ ਦੀ ਨਵੀਂ ਮਿਤੀ 6 ਦਸੰਬਰ, 2026 (ਐਤਵਾਰ) ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।ਇਸ ਸੰਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੋਵੇਗੀ। ਯੂਨੀਵਰਸਿਟੀ ਵਲੋਂ ਸੰਬੰਧਿਤ ਸਾਰੇ ਪ੍ਰੀਖਿਆਰਥੀਆਂ ਨੂੰ ਇਸ ਸੂਚਨਾ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ।