ਦਿੱਲੀ, 27 ਨਵੰਬਰ- ਕੇਂਦਰੀ ਮੰਤਰੀ ਮੰਡਲ ਨੇ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਵਿਚ ਸੀਟਾਂ ਦੀ ਗਿਣਤੀ 50 ਫੀਸਦੀ ਤੱਕ ਵਧਾਉਣ ਸਬੰਧੀ ਸੰਵਿਧਾਨਕ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੇਵਾ ਤੀਰਥ ਵਿਖੇ ਹੋਈ ਕੈਬਨਿਟ ਮੀਟਿੰਗ ਲਗਭਗ ਇਕ ਘੰਟਾ ਚੱਲੀ।
ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਐਲਾਨ ਕੀਤਾ ਕਿ ਸਰਕਾਰ ਇਹ ਬਿੱਲ 30 ਨਵੰਬਰ ਨੂੰ ਲੋਕ ਸਭਾ ਵਿਚ ਪੇਸ਼ ਕਰੇਗੀ। ਉਨ੍ਹਾਂ ਵਿਰੋਧੀ ਧਿਰ ਨੂੰ ਅਪੀਲ ਕੀਤੀ ਕਿ ਉਹ ਬਿੱਲ ’ਤੇ ਹੋਣ ਵਾਲੀ ਚਰਚਾ ਵਿਚ ਸਰਗਰਮੀ ਨਾਲ ਹਿੱਸਾ ਲਵੇ ਅਤੇ ਆਪਣਾ ਪੱਖ ਰੱਖੇ।