27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਿਵਲ ਡਿਫੈਂਸ ਦੀ ਮੌਕ ਡਰਿੱਲ

ਐੱਸ. ਏ. ਐੱਸ. ਨਗਰ, 27 ਨਵੰਬਰ (ਕਪਿਲ ਵਧਵਾ)-ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਰਾਤ 8 ਵਜੇ ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਡਿਫੈਂਸ ਦੀ ਮੌਕ ਡਰਿੱਲ ਕਰਵਾਈ .....

Ad Position 21
No active advertisement
ਅਜੀਤ ਡੈਸਕ 27-11-2026
 ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀਆਂ ਤਿਆਰੀਆਂ ਪਰਖੀਆਂ
ਐੱਸ. ਏ. ਐੱਸ. ਨਗਰ, 27 ਨਵੰਬਰ (ਕਪਿਲ ਵਧਵਾ)-ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਰਾਤ 8 ਵਜੇ ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਡਿਫੈਂਸ ਦੀ ਮੌਕ ਡਰਿੱਲ ਕਰਵਾਈ ਗਈ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਦੀ ਅਗਵਾਈ ਹੇਠ ਹੋਏ ਇਸ ਅਭਿਆਸ ਦੌਰਾਨ ਐਮਰਜੈਂਸੀ ਵਰਗੀ ਸਥਿਤੀ ਪੈਦਾ ਕਰਕੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ। ਇਸ ਮੌਕੇ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਐਂਬੂਲੈਂਸ ਸੇਵਾਵਾਂ ਅਤੇ ਪੁਲਿਸ ਦੀਆਂ ਟੀਮਾਂ ਨੇ ਹਿੱਸਾ ਲਿਆ।

ਭਾਰਤੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਗਈ ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਐਮਰਜੈਂਸੀ ਦੌਰਾਨ ਤੁਰੰਤ ਕਾਰਵਾਈ, ਲੋਕਾਂ ਦੀ ਸੁਰੱਖਿਅਤ ਨਿਕਾਸੀ ਅਤੇ ਰਾਹਤ ਤੇ ਬਚਾਅ ਕਾਰਜਾਂ ਦੀ ਸਮਰੱਥਾ ਨੂੰ ਪਰਖਣਾ ਸੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਿਚਾਲੇ ਤਾਲਮੇਲ, ਐਮਰਜੈਂਸੀ ਸੂਚਨਾ ਮਿਲਣ ’ਤੇ ਕਾਰਵਾਈ ਕਰਨ ਦੀ ਪ੍ਰਕਿਰਿਆ ਅਤੇ ਬਚਾਅ ਟੀਮਾਂ ਦੀ ਤਿਆਰੀ ਦਾ ਵੀ ਜਾਇਜ਼ਾ ਲਿਆ ਗਿਆ।

ਇਸ ਮੌਕੇ ਏ.ਡੀ.ਸੀ. ਗੀਤਿਕਾ ਸਿੰਘ ਅਤੇ ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਰੰਧਾਵਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 
Ad Position 22
No active advertisement
ਪਿਛਲੀ ਖ਼ਬਰ ਅਰੁਣਾਚਲ ਪ੍ਰਦੇਸ਼ ਦੇ ਕੁਰੁੰਗ ਕੁਮੇ ’ਚ ਭੂਚਾਲ ਦੇ ਝਟਕੇ ਅਗਲੀ ਖ਼ਬਰ ਜਲੰਧਰ ਵਿਚ ਬਲੈਕਆਊਟ ਅਭਿਆਸ ਦੌਰਾਨ ਮੌਕ ਡ੍ਰਿਲ
Ad Position 24