27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਰੁਣਾਚਲ ਪ੍ਰਦੇਸ਼ ਦੇ ਕੁਰੁੰਗ ਕੁਮੇ ’ਚ ਭੂਚਾਲ ਦੇ ਝਟਕੇ

ਅਰੁਣਾਚਲ ਪ੍ਰਦੇਸ਼, 27 ਨਵੰਬਰ- ਅਰੁਣਾਚਲ ਪ੍ਰਦੇਸ਼ ਦੇ ਕੁਰੁੰਗ ਕੁਮੇ ਜ਼ਿਲ੍ਹੇ ਵਿਚ ਅੱਜ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਵਲੋਂ ਜਾਰੀ ਜਾਣਕਾਰੀ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 3.7 ਦਰਜ ਕੀਤੀ ਗਈ...

Ad Position 21
No active advertisement
ਅਜੀਤ ਡੈਸਕ 27-11-2026
 ਰਿਕਟਰ ਪੈਮਾਨੇ ’ਤੇ 3.7 ਰਹੀ ਤੀਬਰਤਾ
ਅਰੁਣਾਚਲ ਪ੍ਰਦੇਸ਼, 27 ਨਵੰਬਰ- ਅਰੁਣਾਚਲ ਪ੍ਰਦੇਸ਼ ਦੇ ਕੁਰੁੰਗ ਕੁਮੇ ਜ਼ਿਲ੍ਹੇ ਵਿਚ ਅੱਜ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਵਲੋਂ ਜਾਰੀ ਜਾਣਕਾਰੀ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 3.7 ਦਰਜ ਕੀਤੀ ਗਈ।

ਜਾਣਕਾਰੀ ਮੁਤਾਬਕ ਭੂਚਾਲ ਸ਼ਾਮ 7 ਵੱਜ ਕੇ 17 ਮਿੰਟ ਅਤੇ 7 ਸਕਿੰਟ ’ਤੇ ਆਇਆ। ਇਸ ਦਾ ਕੇਂਦਰ ਕੁਰੁੰਗ ਕੁਮੇ ਜ਼ਿਲ੍ਹੇ ਵਿਚ ਸੀ, ਜਦਕਿ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ ਲਗਭਗ 5 ਕਿਲੋਮੀਟਰ ਹੇਠਾਂ ਦਰਜ ਕੀਤੀ ਗਈ।

ਭੂਚਾਲ ਦੇ ਝਟਕੇ ਕੁਰੁੰਗ ਕੁਮੇ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿਚ ਕੁਝ ਸਮੇਂ ਲਈ ਡਰ ਦਾ ਮਾਹੌਲ ਬਣ ਗਿਆ। ਹਾਲਾਂਕਿ, ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਫਿਲਹਾਲ ਇਲਾਕੇ ਵਿਚ ਸਥਿਤੀ ਆਮ ਦੱਸੀ ਜਾ ਰਹੀ ਹੈ।

 
Ad Position 22
No active advertisement
ਪਿਛਲੀ ਖ਼ਬਰ ਐਚ.ਐੱਸ. ਭੁੱਲਰ ਰਿਸ਼ਵਤ ਮਾਮਲੇ ’ਚ ਈਡੀ ਦੀ ਵੱਡੀ ਕਾਰਵਾਈ, ਪੰਜਾਬ ਦੇ 4 ਸੀਨੀਅਰ ਆਈ.ਏ.ਐੱਸ ਅਧਿਕਾਰੀਆਂ ਨੂੰ ਸੰਮਨ ਅਗਲੀ ਖ਼ਬਰ ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਿਵਲ ਡਿਫੈਂਸ ਦੀ ਮੌਕ ਡਰਿੱਲ
Ad Position 24