27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਐਚ.ਐੱਸ. ਭੁੱਲਰ ਰਿਸ਼ਵਤ ਮਾਮਲੇ ’ਚ ਈਡੀ ਦੀ ਵੱਡੀ ਕਾਰਵਾਈ, ਪੰਜਾਬ ਦੇ 4 ਸੀਨੀਅਰ ਆਈ.ਏ.ਐੱਸ ਅਧਿਕਾਰੀਆਂ ਨੂੰ ਸੰਮਨ

ਚੰਡੀਗੜ੍ਹ, 27 ਨਵੰਬਰ- ਮੁਅੱਤਲ ਡੀ.ਆਈ.ਜੀ ਐੱਚ.ਐੱਸ. ਭੁੱਲਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਏਜੰਸੀ ਨੇ ਇਸ ਮਾਮਲੇ ਵਿਚ...

Ad Position 21
No active advertisement
ਅਜੀਤ ਡੈਸਕ 27-11-2026
ਕ੍ਰਿਸ਼ਨ ਕੁਮਾਰ, ਵਰੁਣ ਰੂਜ਼ਮ, ਰਾਮਵੀਰ ਅਤੇ ਅਭਿਨਵ ਤ੍ਰਿਕਾ ਨੂੰ ਦਸੰਬਰ ਦੇ ਪਹਿਲੇ ਹਫ਼ਤੇ ਪੇਸ਼ ਹੋਣ ਦੇ ਨਿਰਦੇਸ਼

ਚੰਡੀਗੜ੍ਹ, 27 ਨਵੰਬਰ- ਮੁਅੱਤਲ ਡੀ.ਆਈ.ਜੀ ਐੱਚ.ਐੱਸ. ਭੁੱਲਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਏਜੰਸੀ ਨੇ ਇਸ ਮਾਮਲੇ ਵਿਚ ਪੰਜਾਬ ਦੇ ਚਾਰ ਸੀਨੀਅਰ ਆਈ.ਏ.ਐੱਸ ਅਧਿਕਾਰੀਆਂ ਕ੍ਰਿਸ਼ਨ ਕੁਮਾਰ, ਵਰੁਣ ਰੂਜ਼ਮ, ਰਾਮਵੀਰ ਅਤੇ ਅਭਿਨਵ ਤ੍ਰਿਕਾ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸੂਤਰਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਦਸੰਬਰ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਸਥਿਤ ਈਡੀ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਕਰੀਬ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਜਾ ਸਕਦਾ ਹੈ।

ਇਹ ਸੰਮਨ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਅਤੇ ਕਥਿਤ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਤਹਿਤ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਈਡੀ ਵਲੋਂ ਕਈ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਚੁੱਕਾ ਹੈ। ਇਨ੍ਹਾਂ ਵਿਚ ਪ੍ਰਸ਼ਾਸਨਿਕ ਸਕੱਤਰ ਕੁਮਾਰ ਰਾਹੁਲ, ਪੀ.ਸੀ.ਐੱਸ ਅਧਿਕਾਰੀ ਆਨੰਦ ਸਾਗਰ ਸ਼ਰਮਾ, ਸੇਵਾਮੁਕਤ ਅਧਿਕਾਰੀ ਗੁਰਪ੍ਰੀਤ ਸਪਰਾ ਅਤੇ ਅਰੁਣ ਸੇਖੜੀ, ਫਾਜ਼ਿਲਕਾ ਦੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ, ਨੀਰੂ ਕਤਿਆਲ ਗੁਪਤਾ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਾਂ ਸ਼ਾਮਲ ਹਨ। ਸੂਤਰਾਂ ਮੁਤਾਬਕ ਕੁਝ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ, ਜਦਕਿ ਗਗਨ ਅਜੀਤ ਸਿੰਘ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਸੀ।

5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਗਿਆ ਸੀ ਵਿਚੋਲਾ

ਜ਼ਿਕਰਯੋਗ ਹੈ ਕਿ ਸੀ.ਬੀ.ਆਈ ਨੇ ਪਿਛਲੇ ਸਾਲ 16 ਅਕਤੂਬਰ ਨੂੰ ਕਥਿਤ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਇਸੇ ਦਿਨ ਡੀਆਈਜੀ ਐੱਚ.ਐੱਸ. ਭੁੱਲਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਕਾਰਵਾਈ ਸਕ੍ਰੈਪ ਕਾਰੋਬਾਰੀ ਆਕਾਸ਼ ਬੱਟਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਸੀ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਸੀ ਕਿ ਸਰਹਿੰਦ ਥਾਣੇ ਵਿਚ ਦਰਜ ਐੱਫ.ਆਈ.ਆਰ ਵਿਚ ਰਾਹਤ ਦਿਵਾਉਣ ਦੇ ਬਦਲੇ ਭੁੱਲਰ ਵਲੋਂ ਸ਼ਾਰਦਾ ਰਾਹੀਂ ਰਿਸ਼ਵਤ ਮੰਗੀ ਗਈ ਸੀ।

ਬਾਅਦ ਵਿਚ ਸੀ.ਬੀ.ਆਈ ਨੇ ਦਸੰਬਰ 2025 ਵਿਚ ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਤੋਂ ਬਾਅਦ ਈ.ਡੀ ਨੇ ਮਨੀ ਲਾਂਡਰਿੰਗ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਈ.ਡੀ ਨੇ ਸ਼ਾਰਦਾ ਨੂੰ 18 ਸਤੰਬਰ ਅਤੇ ਭੁੱਲਰ ਨੂੰ 9 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਘਰੋਂ ਕਰੋੜਾਂ ਦੀ ਨਕਦੀ ਅਤੇ ਗਹਿਣੇ ਬਰਾਮਦ

ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਵੀ ਜਾਂਚ ਚੱਲ ਰਹੀ ਹੈ। ਸੀਬੀਆਈ ਵਲੋਂ ਚੰਡੀਗੜ੍ਹ ਦੇ ਸੈਕਟਰ-40 ਸਥਿਤ ਉਸ ਦੇ ਘਰੋਂ 7.37 ਕਰੋੜ ਰੁਪਏ ਦੀ ਨਕਦੀ ਅਤੇ ਲਗਭਗ 2.32 ਕਰੋੜ ਰੁਪਏ ਦੇ ਗਹਿਣੇ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਸੀ।

ਈ.ਡੀ ਨੇ ਜਾਂਚ ਦੌਰਾਨ ਚੰਡੀਗੜ੍ਹ ਦੀ ਵਿਸ਼ੇਸ਼ ਪੀ.ਐੱਮ.ਐੱਲ.ਏ ਅਦਾਲਤ ਵਿਚ ਕ੍ਰਿਸ਼ਨੂ ਸ਼ਾਰਦਾ ਵਿਰੁੱਧ ਸ਼ਿਕਾਇਤ ਵੀ ਦਾਇਰ ਕੀਤੀ ਹੈ। ਏਜੰਸੀ ਦਾ ਦੋਸ਼ ਹੈ ਕਿ ਸ਼ਾਰਦਾ ਕਈ ਸਰਕਾਰੀ ਅਧਿਕਾਰੀਆਂ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ ਅਤੇ ਪੈਸਿਆਂ ਦੇ ਬਦਲੇ ਤਬਾਦਲਿਆਂ, ਤਾਇਨਾਤੀਆਂ ਤੇ ਹੋਰ ਸਰਕਾਰੀ ਕੰਮਾਂ ਵਿਚ ਮਦਦ ਕਰਦਾ ਸੀ।

ਈ.ਡੀ ਨੇ ਆਪਣੀ ਜਾਂਚ ਵਿਚ ਲਗਭਗ 1.70 ਕਰੋੜ ਰੁਪਏ ਦੀ ਕਥਿਤ ਅਪਰਾਧਕ ਕਮਾਈ ਅਤੇ ਕਈ ਅਧਿਕਾਰੀਆਂ ਨਾਲ ਜੁੜੇ ਸ਼ੱਕੀ ਵਿੱਤੀ ਲੈਣ-ਦੇਣ ਦਾ ਜ਼ਿਕਰ ਕੀਤਾ ਹੈ। ਇਸ ਤੋਂ ਇਲਾਵਾ 26 ਲੱਖ ਰੁਪਏ ਦੀ ਨਕਦੀ ਆਰਜ਼ੀ ਤੌਰ ’ਤੇ ਕੁਰਕ ਕੀਤੇ ਜਾਣ ਦੀ ਜਾਣਕਾਰੀ ਵੀ ਅਦਾਲਤ ਨੂੰ ਦਿੱਤੀ ਗਈ ਹੈ। ਫਿਲਹਾਲ ਈ.ਡੀ ਵਲੋਂ ਇਸ ਕਥਿਤ ਭ੍ਰਿਸ਼ਟਾਚਾਰ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਜਾਰੀ ਹੈ।

 
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ’ਚ 40 ਸਾਲਾ ਵਿਅਕਤੀ ਦਾ ਤਲਵਾਰਾਂ ਨਾਲ ਵੱਢ ਕੇ ਕਤਲ ਅਗਲੀ ਖ਼ਬਰ ਅਰੁਣਾਚਲ ਪ੍ਰਦੇਸ਼ ਦੇ ਕੁਰੁੰਗ ਕੁਮੇ ’ਚ ਭੂਚਾਲ ਦੇ ਝਟਕੇ
Ad Position 24