27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀ ਦੀ ਕੁੱਟਮਾਰ, ਗੰਭੀਰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਦਾਖ਼ਲ

ਕਪੂਰਥਲਾ, 27 ਨਵੰਬਰ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿਚ ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਸਾਥੀ ਹਵਾਲਾਤੀਆਂ ਵਲੋਂ ਇਕ ਹਵਾਲਾਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਹਵਾਲਾਤੀ ਮੰਗਲ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਜੇਲ੍ਹ ...

Ad Position 21
No active advertisement
ਅਜੀਤ ਡੈਸਕ 27-11-2026
ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਸਾਥੀ ਹਵਾਲਾਤੀਆਂ ਨੇ ਕੀਤਾ ਹਮਲਾ, ਪੁਲਿਸ ਨੂੰ ਦਿੱਤੀ ਸੂਚਨਾ

ਕਪੂਰਥਲਾ, 27 ਨਵੰਬਰ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿਚ ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਸਾਥੀ ਹਵਾਲਾਤੀਆਂ ਵਲੋਂ ਇਕ ਹਵਾਲਾਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਹਵਾਲਾਤੀ ਮੰਗਲ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਜੇਲ੍ਹ ਕਰਮਚਾਰੀਆਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਹਵਾਲਾਤੀ ਮੰਗਲ ਸਿੰਘ ਪੁੱਤਰ ਰੇਸ਼ਮ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਉਸ ਦੀ ਆਪਣੇ ਕੁਝ ਸਾਥੀ ਹਵਾਲਾਤੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ।

ਜ਼ਖ਼ਮੀ ਹਵਾਲਾਤੀ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾਕਟਰ ਜਸ਼ਨ ਵਲੋਂ ਕੀਤਾ ਜਾ ਰਿਹਾ ਹੈ। ਘਟਨਾ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 
Ad Position 22
No active advertisement
ਅਗਲੀ ਖ਼ਬਰ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ’ਚ ਬਲੈਕ ਆਊਟ ਮੌਕ ਡਰਿੱਲ, ਸਾਇਰਨ ਵੱਜਦਿਆਂ ਹੀ ਬੰਦ ਕੀਤੀਆਂ ਗਈਆਂ ਲਾਈਟਾਂ
Ad Position 24