28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਈ.ਟੀ.ਟੀ. ਅਧਿਆਪਕਾਂ ਵਲੋਂ ਪ੍ਰਦਰਸ਼ਨ

ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈ.ਟੀ.ਟੀ.) ਅਧਿਆਪਕਾਂ ਨੇ ਸੈਕਟਰ 39 ਵਿੱਚ 'ਆਪ' ਆਗੂ ਮਨੀਸ਼ ਸਿਸੋਦੀਆ...

Ad Position 21
No active advertisement
ਅਜੀਤ ਡੈਸਕ 28-11-2026

ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈ.ਟੀ.ਟੀ.) ਅਧਿਆਪਕਾਂ ਨੇ ਸੈਕਟਰ 39 ਵਿੱਚ 'ਆਪ' ਆਗੂ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ।
ਮੌਕੇ 'ਤੇ ਭਾਰੀ ਪੁਲਿਸ ਤਾਇਨਾਤ ਹੈ। 
ਪ੍ਰਦਰਸ਼ਨਕਾਰੀਆਂ ਨੇ ਕਿਹਾ, "ਅਸੀਂ ਪੰਜਾਬ ਤੋਂ ਈ.ਟਗ਼ੀ.ਟੀ. ਅਧਿਆਪਕਾਂ ਦਾ ਇਕ ਸਮੂਹ ਹਾਂ। ਪਿਛਲੇ ਪੰਜ ਸਾਲਾਂ ਤੋਂ, ਅਸੀਂ ਇਸ ਸਰਕਾਰ ਅੱਗੇ ਆਪਣੇ ਮਸਲਿਆਂ ਦੇ ਹੱਲ ਲਈ ਬੇਨਤੀਆਂ ਕਰ ਰਹੇ ਹਾਂ, ਪਰ ਸਾਨੂੰ ਸਿਰਫ਼ ਇਕ ਤੋਂ ਬਾਅਦ ਇਕ ਝੂਠੇ ਵਾਅਦੇ ਹੀ ਮਿਲੇ ਹਨ... ਹਰਪਾਲ ਸਿੰਘ ਚੀਮਾ ਨੇ ਸਾਨੂੰ ਵਾਅਦਾ ਕੀਤਾ ਸੀ ਕਿ ਜਿਵੇਂ ਹੀ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਵੇਗੀ, ਤਾਂ ਇਨ੍ਹਾਂ 180 ਅਧਿਆਪਕਾਂ ਨਾਲ ਜੁੜੇ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਪਰ, ਪੰਜ ਸਾਲ ਬੀਤ ਜਾਣ 'ਤੇ ਵੀ, ਸਾਡੀ ਇਕ ਵੀ ਮੰਗ ਪੂਰੀ ਨਹੀਂ ਕੀਤੀ ਗਈ; ਸਗੋਂ, ਸਾਡੇ ਨਾਲ ਧੱਕੇਸ਼ਾਹੀ ਅਤੇ ਬੁਰਾ ਸਲੂਕ ਕੀਤਾ ਜਾ ਰਿਹਾ ਹੈ। ਉਹ ਪੰਜਾਬ ਵਿਚ ਸਮਾਜ ਦੇ ਹਰ ਵਰਗ ਨਾਲ ਅਜਿਹਾ ਹੀ ਵਿਵਹਾਰ ਕਰ ਰਹੇ ਹਨ..."।
 

Ad Position 22
No active advertisement
ਪਿਛਲੀ ਖ਼ਬਰ ਖੇਤਾਂ ਚੋਂ ਮਿਲਿਆ ਡਰੋਨ ਅਗਲੀ ਖ਼ਬਰ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ
Ad Position 24