28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੱਠਜੋੜ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਪਹੁੰਚੇ ਕੇਵਲ ਸਿੰਘ ਢਿੱਲੋਂ, ਜਾਖੜ ਤੇ ਅਸ਼ਵਨੀ ਸ਼ਰਮਾ

ਚੰਡੀਗੜ੍ਹ, 28 ਨਵੰਬਰ (ਪ੍ਰੋ ਅਵਤਾਰ ਸਿੰਘ) - ਅਕਾਲੀ ਭਾਜਪਾ ਗਠਜੋੜ ਤੋਂ ਬਾਅਦ ਪਹਿਲੀ ਵਾਰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ, ਸਾਬਕਾ ਪ੍ਰਧਾਨ ਸੁਨੀਲ ਜਾਖੜ...

Ad Position 21
No active advertisement
ਅਜੀਤ ਡੈਸਕ 28-11-2026

ਚੰਡੀਗੜ੍ਹ, 28 ਨਵੰਬਰ (ਪ੍ਰੋ ਅਵਤਾਰ ਸਿੰਘ) - ਅਕਾਲੀ ਭਾਜਪਾ ਗਠਜੋੜ ਤੋਂ ਬਾਅਦ ਪਹਿਲੀ ਵਾਰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਚੰਡੀਗੜ੍ਹ ਦੇ ਸੈਕਟਰ 9 ਸਥਿਤ ਸੁਖਬੀਰ ਸਿੰਘ ਬਾਦਲ ਦੇ ਘਰ ਪਹੁੰਚੇ ਹਨ। 
ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਦੁਪਿਹਰ ਦੇ ਖਾਣੇ ਤੇ 8 ਦਸੰਬਰ ਨੂੰ ਮੋਗਾ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮਦਿਨ ਮੌਕੇ ਕੀਤੀ ਜਾ ਰਹੀ ਵਿਸ਼ਾਲ ਜਨਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਆਮਦ ਅਤੇ ਵਿਧਾਨਸਭਾ ਚੋਣਾਂ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਤੇ ਪਹੁੰਚੇ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਖੜਗੇ ਦੀ ਰਿਹਾਇਸ਼ 'ਤੇ 'ਇੰਡੀਆ' ਗੱਠਜੋੜ ਦੇ ਫਲੋਰ ਲੀਡਰਾਂ ਦੀ ਮੀਟਿੰਗ ਜਾਰੀ ਅਗਲੀ ਖ਼ਬਰ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਭਾਲਿਆ ਆਪਣਾ ਅਹੁਦਾ
Ad Position 24