28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਹੱਦੀ ਇਲਾਕੇ ਦੇ ਖੇਤਾਂ ਚੋਂ ਮਿਲੇ ਹੈਂਡ ਗਰਨੇਡ ਨੂੰ ਨਕਾਰਾ ਕਰਨ ਦੀਆਂ ਕਾਰਵਾਈਆਂ ਜਾਰੀ

ਗੁਰਦਾਸਪੁਰ, 28 ਨਵੰਬਰ (ਰੋਹਿਤ ਗੁਪਤਾ) - ਗੁਰਦਾਸਪੁਰ ਦੇ ਪਿੰਡ ਹਰਦੋਛਨੀ ਵਿਚ ਸਥਿਤ ਇਕ ਕਿਸਾਨ ਦੇ ਖੇਤਾਂ ਵਿਚੋਂ ਪਾਕਿਸਤਾਨੀ ਡਰੋਨ ਰਾਹੀਂ ਭੇਜੇ 4 ਗਰਨੇਡ...

Ad Position 21
No active advertisement
ਅਜੀਤ ਡੈਸਕ 28-11-2026

ਗੁਰਦਾਸਪੁਰ, 28 ਨਵੰਬਰ (ਰੋਹਿਤ ਗੁਪਤਾ) - ਗੁਰਦਾਸਪੁਰ ਦੇ ਪਿੰਡ ਹਰਦੋਛਨੀ ਵਿਚ ਸਥਿਤ ਇਕ ਕਿਸਾਨ ਦੇ ਖੇਤਾਂ ਵਿਚੋਂ ਪਾਕਿਸਤਾਨੀ ਡਰੋਨ ਰਾਹੀਂ ਭੇਜੇ 4 ਗਰਨੇਡ ਅਤੇ 2 ਪਿਸਤੌਲ ਥਾਣਾ ਸਦਰ ਪੁਲਿਸ ਅਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ ਦੌਰਾਨ ਬਰਾਮਦ ਕੀਤੇ ਗਏ ਸਨ। ਹੁਣ ਉਨ੍ਹਾਂ ਨੂੰ ਨਕਾਰਾ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹੈਂਡ ਗਰਨੇਡ ਨੂੰ ਡਿਫਿਊਜ ਕਰਨ ਲਈ ਬੰਬ ਨਿਰੋਧਕ ਦਸਤੇ ਦੀਆ ਟੀਮਾਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ 'ਤੇ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਪੁਲਿਸ ਅਤੇ ਬੀ.ਐਸ.ਐਫ. ਦੇ ਅਧਿਕਾਰੀ ਵੀ ਮੌਕੇ ਤੇ ਮੌਜੂਦ ਹਨ। 
ਐਸ.ਪੀ. ਮਨੋਜ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਪ ਡਰੋਨ ਰਾਹੀਂ ਪਾਕਿਸਤਾਨ ਵਲੋਂ ਭੇਜੀ ਗਈ ਹੈ। ਇਹ ਹਥਿਆਰ ਅਤੇ ਗਰਨੇਡ ਕਿਸ ਨੂੰ ਭੇਜੇ ਗਏ ਸਨ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਤੇ ਬੀ.ਐਸ.ਐਫ. ਦਾ ਤਲਾਸ਼ੀ ਅਭਿਆਨ ਅਜੇ ਵੀ ਜਾਰੀ ਹੈ ਅਤੇ ਨੇੜੇ ਤੇੜੇ ਦੇ ਇਲਾਕੇ ਚੰਗੀ ਤਰ੍ਹਾਂ ਖੰਗਾਲੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਯੂ.ਪੀ. ਦੀਆਂ ਸਾਰੀਆਂ ਸਿਆਸੀ ਪਾਰਟੀਆਂ ਸੰਵਿਧਾਨ ਸੋਧ ਬਿੱਲ ਦਾ ਸਵਾਗਤ ਅਤੇ ਸਮਰਥਨ ਕਰਨ - ਅਮਿਤ ਸ਼ਾਹ ਅਗਲੀ ਖ਼ਬਰ 5 ਦਸੰਬਰ ਨੂੰ ਇਬਰਾਹੀਮਵਾਲ ਵਿਖੇ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
Ad Position 24