28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੇਰੀ ਰਿਹਾਇਸ਼ 'ਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੇਜ਼ਬਾਨੀ ਕਰਨੀ ਬਹੁਤ ਖੁਸ਼ੀ ਦੀ ਗੱਲ ਰਹੀ - ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 28 ਨਵੰਬਰ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਚੰਡੀਗੜ੍ਹ...

Ad Position 21
No active advertisement
ਅਜੀਤ ਡੈਸਕ 28-11-2026

ਚੰਡੀਗੜ੍ਹ, 28 ਨਵੰਬਰ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਚੰਡੀਗੜ੍ਹ ਸਥਿਤ ਮੇਰੀ ਰਿਹਾਇਸ਼ 'ਤੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ  ਸੁਨੀਲ ਜਾਖੜ, ਸਾਬਕਾ ਪ੍ਰਧਾਨ  ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਅਨਿਲ ਸਰੀਨ — ਦਾ ਸੁਆਗਤ ਕਰਨਾ ਅਤੇ ਉਨ੍ਹਾਂ ਦੀ ਮੇਜ਼ਬਾਨੀ ਕਰਨੀ ਬਹੁਤ ਖੁਸ਼ੀ ਦੀ ਗੱਲ ਰਹੀ।
ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੇਰਾ ਸੱਦਾ ਸਵੀਕਾਰ ਕੀਤਾ ਅਤੇ ਇਸ ਮੌਕੇ 'ਤੇ ਸ਼ਿਰਕਤ ਕੀਤੀ।
ਸ਼੍ਰੋਮਣੀ ਅਕਾਲੀ ਦਲ, ਭਾਜਪਾ ਨਾਲ ਗੱਠਜੋੜ ਕਰਕੇ ਸੂਬੇ ਵਿਚ ਪੰਜਾਬ-ਪੱਖੀ ਸਰਕਾਰ ਦੇਣ ਲਈ ਵਚਨਬੱਧ ਹੈ। ਅਸੀਂ ਇਸ ਦਿਸ਼ਾ ਵਿਚ ਪਹਿਲਾਂ ਹੀ ਅੱਗੇ ਵੱਧ ਰਹੇ ਹਾਂ ਅਤੇ ਜਲਦੀ ਹੀ ਇਕ ਸਾਂਝੀ ਕਾਰਜ-ਯੋਜਨਾ ਲੈ ਕੇ ਆਵਾਂਗੇ।
ਅੱਜ ਦੀ ਮੀਟਿੰਗ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਜੀ ਬਾਦਲ ਦੇ ਜਨਮ ਦਿਨ 'ਤੇ ਮੋਗਾ ਵਿਖੇ 8 ਦਸੰਬਰ ਨੂੰ ਹੋਣ ਵਾਲੀ ਕਾਨਫ਼ਰੰਸ ਦੀਆਂ ਤਿਆਰੀਆਂ ਬਾਰੇ ਵੀ ਚਰਚਾ ਕੀਤੀ ਗਈ, ਜਿਸ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ 'ਹੱਦਬੰਦੀ ਬਿੱਲ, 2026' 'ਤੇ ਵਿਚਾਰ ਕਰਨ ਲਈ ਲੋਕ ਸਭਾ ਨੂੰ ਸਿਫਾਰਸ਼ ਅਗਲੀ ਖ਼ਬਰ ਸਤਿੰਦਰ ਸਿੰਘ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਵਜੋਂ ਸੰਭਾਲਿਆ ਚਾਰਜ
Ad Position 24