28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ

ਭੋਪਾਲ, 28 ਨਵੰਬਰ (ਇੰਟ)-ਭਾਰਤੀ ਮਹਿਲਾ ਹਾਕੀ ਟੀਮ ਨੇ ਇਕ ਵਾਰ ਫਿਰ ਏਸ਼ੀਆ ਵਿਚ ਆਪਣਾ ਦਬਦਬਾ ਕਾਇਮ ਕਰਦਿਆਂ ਇਤਿਹਾਸ ਰਚ ਦਿੱਤਾ ਹੈ। ਭਾਰਤੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੇ ਫਾਈਨਲ ...

Ad Position 21
No active advertisement
ਅਜੀਤ ਡੈਸਕ 28-11-2026
ਫਾਈਨਲ ਮੁਕਾਬਲੇ ਵਿਚ ਚੀਨ ਨੂੰ 3-1 ਨਾਲ ਦਿੱਤੀ ਮਾਤ, ਲਗਾਤਾਰ ਤੀਜੀ ਵਾਰ ਬਣੀ ਚੈਂਪੀਅਨ

ਭੋਪਾਲ, 28 ਨਵੰਬਰ (ਇੰਟ)-ਭਾਰਤੀ ਮਹਿਲਾ ਹਾਕੀ ਟੀਮ ਨੇ ਇਕ ਵਾਰ ਫਿਰ ਏਸ਼ੀਆ ਵਿਚ ਆਪਣਾ ਦਬਦਬਾ ਕਾਇਮ ਕਰਦਿਆਂ ਇਤਿਹਾਸ ਰਚ ਦਿੱਤਾ ਹੈ। ਭਾਰਤੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੇ ਫਾਈਨਲ ਮੁਕਾਬਲੇ ਵਿਚ ਚੀਨ ਨੂੰ 3-1 ਨਾਲ ਹਰਾ ਕੇ ਖ਼ਿਤਾਬ ਆਪਣੇ ਨਾਮ ਕਰ ਲਿਆ। ਇਸ ਜਿੱਤ ਨਾਲ ਭਾਰਤ ਨੇ ਲਗਾਤਾਰ ਤੀਜੀ ਵਾਰ ਇਹ ਟਰਾਫੀ ਜਿੱਤਣ ਦਾ ਮਾਣ ਹਾਸਲ ਕੀਤਾ ਹੈ।

ਭਾਰਤੀ ਖਿਡਾਰਨਾਂ ਨੇ ਖ਼ਿਤਾਬੀ ਮੁਕਾਬਲੇ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚੀਨ ਦੀ ਟੀਮ ਨੂੰ ਕੋਈ ਖ਼ਾਸ ਮੌਕਾ ਨਹੀਂ ਦਿੱਤਾ ਅਤੇ 3-1 ਦੇ ਫ਼ਰਕ ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਦੇਸ਼ ਦਾ ਮਾਣ ਵਧਾਉਣ ਵਾਲੀ ਭਾਰਤੀ ਟੀਮ ਨੇ ਟੂਰਨਾਮੈਂਟ ਦੇ ਇਤਿਹਾਸ ਵਿਚ ਸਭ ਤੋਂ ਸਫਲ ਟੀਮ ਹੋਣ ਦਾ ਦਰਜਾ ਵੀ ਹਾਸਲ ਕਰ ਲਿਆ ਹੈ।

ਚੌਥੀ ਵਾਰ ਭਾਰਤ ਨੇ ਜਿੱਤਿਆ ਖ਼ਿਤਾਬ

ਭਾਰਤੀ ਮਹਿਲਾ ਹਾਕੀ ਟੀਮ ਇਸ ਤੋਂ ਪਹਿਲਾਂ 2016, 2023 ਅਤੇ 2024 ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ ਜਿੱਤ ਚੁੱਕੀ ਸੀ। ਹੁਣ 2026 ਵਿਚ ਚੀਨ ਨੂੰ ਹਰਾ ਕੇ ਭਾਰਤ ਨੇ ਚੌਥੀ ਵਾਰ ਇਹ ਵੱਕਾਰੀ ਟਰਾਫੀ ਆਪਣੇ ਨਾਮ ਕਰ ਲਈ ਹੈ। ਇਸ ਦੇ ਨਾਲ ਹੀ ਟੀਮ ਨੇ ਆਪਣੇ ਖ਼ਿਤਾਬ ਦਾ ਸਫਲਤਾਪੂਰਵਕ ਬਚਾਅ ਕਰਦਿਆਂ ਇਕ ਹੋਰ ਵੱਡੀ ਉਪਲਬਧੀ ਆਪਣੇ ਨਾਮ ਦਰਜ ਕਰ ਲਈ।

Ad Position 22
No active advertisement
ਅਗਲੀ ਖ਼ਬਰ ਤਿੰਨ ਰੋਜ਼ਾ ਕੌਮੀ ਡੇਅਰੀ ਮੇਲੇ ਦੀ ਸ਼ਾਨਦਾਰ ਸਮਾਪਤੀ, ਜੇਤੂ ਪਸ਼ੂ ਪਾਲਕਾਂ ਦਾ ਕੀਤਾ ਸਨਮਾਨ
Ad Position 24