28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਉੱਤਰਾਖੰਡ ਦੇ ਪੌੜੀ ’ਚ ਦਰਦਨਾਕ ਹਾਦਸਾ: 300 ਮੀਟਰ ਡੂੰਘੀ ਖੱਡ ’ਚ ਡਿੱਗੀ ਈਕੋ ਕਾਰ, 8 ਦੀ ਮੌਤ, 4 ਜ਼ਖ਼ਮੀ

ਦੇਹਰਾਦੂਨ– ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸਿੱਧਖਾਲ-ਕਲਵਾਡੀ-ਸਤਪੁਲੀ ਮਾਰਗ ’ਤੇ ਕਲਵਾਡੀ ਬੈਂਡ ਨੇੜੇ ਵਾਪਰਿਆ, ਜਿੱਥੇ ਇੱਕ ਈਕੋ ਕਾਰ ਬੇਕਾਬੂ ਹੋ ਕੇ ਕਰੀਬ 300 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ।...

Ad Position 21
No active advertisement
ਅਜੀਤ ਡੈਸਕ 28-11-2026
ਬੈਂਣੀ-ਭੁਲੀ ਯੋਜਨਾ ਦਾ ਫਾਰਮ ਭਰ ਕੇ ਪਿੰਡ ਪਰਤ ਰਹੀਆਂ ਸਨ ਸਾਰੀਆਂ ਔਰਤਾਂ, ਮ੍ਰਿਤਕਾਂ ’ਚ ਡਰਾਈਵਰ ਵੀ ਸ਼ਾਮਲ

ਦੇਹਰਾਦੂਨ– ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸਿੱਧਖਾਲ-ਕਲਵਾਡੀ-ਸਤਪੁਲੀ ਮਾਰਗ ’ਤੇ ਕਲਵਾਡੀ ਬੈਂਡ ਨੇੜੇ ਵਾਪਰਿਆ, ਜਿੱਥੇ ਇੱਕ ਈਕੋ ਕਾਰ ਬੇਕਾਬੂ ਹੋ ਕੇ ਕਰੀਬ 300 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ।

ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਸਾਰੀਆਂ ਔਰਤਾਂ ਭਗਲਵਾਣ ਪਿੰਡ ਦੀਆਂ ਰਹਿਣ ਵਾਲੀਆਂ ਸਨ। ਉਹ ਬੈਂਣੀ-ਭੁਲੀ ਯੋਜਨਾ ਦਾ ਫਾਰਮ ਭਰਨ ਲਈ ਸਿੱਧਖਾਲ ਗਈਆਂ ਸਨ ਅਤੇ ਕੰਮ ਪੂਰਾ ਕਰਨ ਤੋਂ ਬਾਅਦ ਆਪਣੇ ਪਿੰਡ ਵਾਪਸ ਪਰਤ ਰਹੀਆਂ ਸਨ। ਇਸ ਦੌਰਾਨ ਕਲਵਾਡੀ ਬੈਂਡ ਨੇੜੇ ਅਚਾਨਕ ਡਰਾਈਵਰ ਦਾ ਵਾਹਨ ਤੋਂ ਸੰਤੁਲਨ ਵਿਗੜ ਗਿਆ ਅਤੇ ਕਾਰ ਡੂੰਘੀ ਖੱਡ ਵਿੱਚ ਜਾ ਡਿੱਗੀ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਲੈਂਸਡਾਊਨ ਦੀ ਸੀਓ ਅਸਮਿਤਾ ਅਨੁਸਾਰ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋਈ ਹੈ ਅਤੇ 4 ਜ਼ਖ਼ਮੀ ਹੋਏ ਹਨ। ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਖੱਡ ਵਿਚੋਂ ਬਾਹਰ ਕੱਢ ਲਈਆਂ ਗਈਆਂ ਹਨ। ਜ਼ਖ਼ਮੀਆਂ ਦਾ ਇਲਾਜ ਰਿਖਣੀਖਾਲ ਦੇ ਮੁੱਢਲੇ ਸਿਹਤ ਕੇਂਦਰ ਵਿਚ ਚੱਲ ਰਿਹਾ ਹੈ।

ਮ੍ਰਿਤਕਾਂ ਵਿਚ 7 ਔਰਤਾਂ ਅਤੇ ਡਰਾਈਵਰ ਸ਼ਾਮਲ

ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਦੀ ਪਛਾਣ ਕਾਂਤੀ ਦੇਵੀ (45), ਰੇਖਾ ਦੇਵੀ (42), ਅਨਿਲ ਦੇਵਰਾਡਾ (48) ਜੋ ਕਿ ਵਾਹਨ ਚਲਾ ਰਿਹਾ ਸੀ, ਸੁਮਿੱਤਰਾ ਦੇਵੀ (50), ਸੁਨੀਤਾ ਦੇਵੀ (45), ਧਨੇਸ਼ਵਰੀ ਦੇਵੀ (46), ਸਰੋਜਨੀ ਦੇਵੀ (38) ਅਤੇ ਰਜਨੀ ਦੇਵੀ (25) ਵਜੋਂ ਹੋਈ ਹੈ।

ਮੁੱਖ ਮੰਤਰੀ ਧਾਮੀ ਅਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਮੌਕੇ ’ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਗੰਭੀਰ ਜ਼ਖ਼ਮੀਆਂ ਨੂੰ ਏਅਰਲਿਫਟ ਕਰਕੇ ਉੱਚ ਪੱਧਰੀ ਹਸਪਤਾਲਾਂ ਵਿਚ ਪਹੁੰਚਾਉਣ ਲਈ ਵੀ ਕਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਇਸ ਦੌਰਾਨ ਲੈਂਸਡਾਊਨ ਦੇ ਵਿਧਾਇਕ ਦਲੀਪ ਰਾਵਤ ਨੇ ਵੀ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। 

Ad Position 22
No active advertisement
ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਵਲੋਂ ਪੰਜਾਬ ਭਾਜਪਾ ਦੇ 6 ਸੂਬਾ ਮੋਰਚਾ ਇੰਚਾਰਜ ਨਿਯੁਕਤ
Ad Position 24