28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

33ਵੀਆਂ ਕਮਲਜੀਤ ਖੇਡਾਂ ਇਸ ਸਾਲ ਮੁਲਤਵੀ

ਬਟਾਲਾ, 28 ਨਵੰਬਰ (ਸਤਿੰਦਰ ਸਿੰਘ)-ਪੰਜਾਬ ਦੀਆਂ ਪ੍ਰਸਿੱਧ ਕਮਲਜੀਤ ਖੇਡਾਂ ਇਸ ਸਾਲ ਕੁਝ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰਕੇ ਨਹੀਂ ਕਰਵਾਈਆਂ ਜਾਣਗੀਆਂ। ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਦੀ ਮੀਟਿੰਗ ਦੌਰਾਨ 33ਵੀਆਂ ਕਮਲਜੀਤ ਖੇਡਾਂ-2026 ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ।...

Ad Position 21
No active advertisement
ਅਜੀਤ ਡੈਸਕ 29-11-2026

ਬਟਾਲਾ, 28 ਨਵੰਬਰ (ਸਤਿੰਦਰ ਸਿੰਘ)-ਪੰਜਾਬ ਦੀਆਂ ਪ੍ਰਸਿੱਧ ਕਮਲਜੀਤ ਖੇਡਾਂ ਇਸ ਸਾਲ ਕੁਝ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰਕੇ ਨਹੀਂ ਕਰਵਾਈਆਂ ਜਾਣਗੀਆਂ। ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਦੀ ਮੀਟਿੰਗ ਦੌਰਾਨ 33ਵੀਆਂ ਕਮਲਜੀਤ ਖੇਡਾਂ-2026 ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ।

ਇਹ ਜਾਣਕਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਨਿਸ਼ਾਨ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਕਾਲਾਨੰਗਲ, ਵਿੱਤ ਸਕੱਤਰ ਪ੍ਰਿੰਸੀਪਲ ਮੁਸ਼ਤਾਕ ਗਿੱਲ ਅਤੇ ਪ੍ਰੈੱਸ ਸਕੱਤਰ ਜਗਦੀਸ਼ ਸਿੰਘ ਬਾਜਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੋਟਲਾ ਸਾਹੀਆ, ਬਟਾਲਾ ਵਿਖੇ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਿਚ 52 ਅਥਲੈਟਿਕਸ ਈਵੈਂਟ ਤੇ 10 ਖੇਡ ਡਿਸਿਪਲਨਾਂ ਕਰਵਾਈਆਂ ਜਾਂਦੀਆਂ ਹਨ। ਇਹ ਉੱਤਰੀ ਭਾਰਤ ਦੇ ਖਿਡਾਰੀਆਂ ਲਈ ਖਿੱਚ ਦਾ ਕੇਂਦਰ ਹਨ।

ਪ੍ਰਬੰਧਕਾਂ ਨੇ ਦੱਸਿਆ ਕਿ ਅਗਲੇ ਸਾਲ ਖੇਡਾਂ ਪੂਰੇ ਉਤਸ਼ਾਹ ਨਾਲ ਕਰਵਾਈਆਂ ਜਾਣਗੀਆਂ ਤੇ ਵੱਖ-ਵੱਖ ਖੇਡ ਅਕੈਡਮੀਆਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

Ad Position 22
No active advertisement
ਅਗਲੀ ਖ਼ਬਰ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਟੈਸਟ ’ਚ ਭਾਰਤ ਪਛੜਿਆ
Ad Position 24