28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਫ਼ਗਾਨਿਸਤਾਨ ਦੇ ਸਕੂਲ ’ਚ ਭਿਆਨਕ ਧਮਾਕਾ, 11 ਮੌਤਾਂ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਪੂਰਬੀ ਕੁਨਾਰ ਸੂਬੇ ’ਚ ਇਕ ਮਿਡਲ ਸਕੂਲ ਨੇੜੇ ਹੋਏ ਜ਼ਬਰਦਸਤ ਧਮਾਕੇ ਨੇ ਦਹਿਸ਼ਤ ਫੈਲਾ ਦਿੱਤੀ । ਇਸ ਹਾਦਸੇ ’ਚ ਵਿਦਿਆਰਥੀਆਂ ਸਮੇਤ 11 ਲੋਕਾਂ ਦੀ ਮੌਤ ਤੇ 110 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ । ਧਮਾਕਾ ਸਵੇਰੇ ਕਰੀਬ 10 ਵਜੇ ਅਸਦਾਬਾਦ ਸ਼ਹਿਰ ਦੇ ਬਾਹਰੀ ਇਲਾਕੇ ਸੇਰੋ ਸਥਿਤ ਸਕੂਲ ’ਚ ਹੋਇਆ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਸਕੂਲ ਦੀ ਇਮਾਰਤ ਦੇ ਨਾਲ-ਨਾਲ ਨੇੜਲੇ ਘਰਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ । ਕੁਨਾਰ ਪੁਲਿਸ ਦੇ ਬੁਲਾਰੇ...

Ad Position 21
No active advertisement
ਅਜੀਤ ਡੈਸਕ 29-11-2026

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਪੂਰਬੀ ਕੁਨਾਰ ਸੂਬੇ ’ਚ ਇਕ ਮਿਡਲ ਸਕੂਲ ਨੇੜੇ ਹੋਏ ਜ਼ਬਰਦਸਤ ਧਮਾਕੇ ਨੇ ਦਹਿਸ਼ਤ ਫੈਲਾ ਦਿੱਤੀ । ਇਸ ਹਾਦਸੇ ’ਚ ਵਿਦਿਆਰਥੀਆਂ ਸਮੇਤ 11 ਲੋਕਾਂ ਦੀ ਮੌਤ ਤੇ 110 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ । ਧਮਾਕਾ ਸਵੇਰੇ ਕਰੀਬ 10 ਵਜੇ ਅਸਦਾਬਾਦ ਸ਼ਹਿਰ ਦੇ ਬਾਹਰੀ ਇਲਾਕੇ ਸੇਰੋ ਸਥਿਤ ਸਕੂਲ ’ਚ ਹੋਇਆ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਸਕੂਲ ਦੀ ਇਮਾਰਤ ਦੇ ਨਾਲ-ਨਾਲ ਨੇੜਲੇ ਘਰਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ।

ਕੁਨਾਰ ਪੁਲਿਸ ਦੇ ਬੁਲਾਰੇ ਫਰੀਦ ਦੇਹਕਾਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਧਮਾਕੇ ਤੋਂ ਬਾਅਦ ਕਈ ਵਿਦਿਆਰਥੀਆਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ । ਰਾਹਤ ਤੇ ਜਾਂਚ ਟੀਮਾਂ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜਾਂ ’ਚ ਜੁੱਟ ਗਈਆਂ । ਉੱਥੇ ਹੀ ਸਥਾਨਕ ਮੀਡੀਆ ਮੁਤਾਬਕ ਇਮਾਰਤ ਦੇ ਨੁਕਸਾਨ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਤਾਲਿਬਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਮਤੀਨ ਕਾਨੀ ਅਨੁਸਾਰ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਧਮਾਕਾ ਮਾਈਨਿੰਗ ਕੰਪਨੀਆਂ ਦੇ ਇਕ ਡਿਪੂ ’ਚ ਰੱਖੀ ਵਿਸਫੋਟਕ ਸਮੱਗਰੀ ਕਾਰਨ ਹੋ ਸਕਦਾ ਹੈ।

ਅਧਿਕਾਰੀਆਂ ਨੂੰ ਸੁਰੱਖਿਆ ਨਿਯਮਾਂ ਦੀ ਅਣਦੇਖੀ ਦਾ ਸ਼ੱਕ ਹੈ। ਹਾਲਾਂਕਿ, ਕੁਝ ਸਥਾਨਕ ਲੋਕਾਂ ਨੇ ਪਾਕਿਸਤਾਨੀ ਫ਼ੌਜ ਦੇ ਡਰੋਨ ਹਮਲੇ ਦਾ ਖ਼ਦਸ਼ਾ ਵੀ ਜਤਾਇਆ ਹੈ, ਜਿਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ । ਹਸਪਤਾਲ ਮੁਖੀ ਮੌਲਾ ਦਾਦ ਮੁਤਾਬਕ ਜ਼ਖ਼ਮੀਆਂ ’ਤੇ ਇਲਾਜ ਦਾ ਭਾਰੀ ਦਬਾਅ ਹੈ। ਗੰਭੀਰ ਜ਼ਖ਼ਮੀਆਂ ਨੂੰ ਜਲਾਲਾਬਾਦ ਭੇਜਿਆ ਗਿਆ ਹੈ। ਘਟਨਾ ਮਗਰੋਂ ਅਸਦਾਬਾਦ ਬਾਜ਼ਾਰ ਬੰਦ ਕਰ ਦਿੱਤਾ ਗਿਆ ਤੇ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ । ਧਮਾਕੇ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ।

 

Ad Position 22
No active advertisement
ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਤੇ ਹੱਦਬੰਦੀ ਨਾਲ ਜੁੜੇ ਤਿੰਨ ਬਿੱਲਾਂ ’ਤੇ ਸੋਮਵਾਰ ਨੂੰ ਵਿਚਾਰ ਕਰੇਗੀ ਲੋਕ ਸਭਾ ਅਗਲੀ ਖ਼ਬਰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਅੱਤਵਾਦ ਨੂੰ ਕਾਫ਼ੀ ਹੱਦ ਤੱਕ ਕਾਬੂ ਕੀਤਾ- ਰਾਜਨਾਥ
Ad Position 24