ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਵਿਖੇ 23 ਨਵੰਬਰ ਨੂੰ ਹੋਏ ਸੜਕੀ ਹਾਦਸੇ ਵਿਚ ਜ਼ਖ਼ਮੀ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਧਿੰਗੜ ਦੇ ਤੀਜੇ ਨੌਜਵਾਨ ਦੀ ਬੀਤੀ ਦੇਰ ਸ਼ਾਮ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਣਯੋਗ ਹੈ ਕਿ 23 ਨਵੰਬਰ ਨੂੰ ਇਕ ਕਾਰ ਨਾਲ ਹੋਈ ਟੱਕਰ ਵਿਚ ਪਿੰਡ ਧਿੰਗੜ ਦੇ ਮੋਟਰਸਾਈਕਲ ਸਵਾਰ ਤਿੰਨ ਨੌਜ਼ਵਾਨ ਜ਼ਖ਼ਮੀ ਹੋ ਗਏ ਸਨ ਜਿੰਨ੍ਹਾਂ ਚੋਂ ਦੋ ਹਰਜੀਤ ਸਿੰਘ ਅਤੇ ਚੰਨਪ੍ਰੀਤ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ, ਤੀਜਾ ਨੌਜਵਾਨ ਜੋ ਗੰਭੀਰ ਜ਼ਖ਼ਮੀ ਹਾਲਤ ਕਾਰਣ ਬਠਿੰਡਾ ਦੇ ਹਸਪਤਾਲ ਵਿਚ ਜੇਰੇ ਇਲਾਜ ਸੀ ਦੀ ਵੀ ਲੰਘੀ ਸ਼ਾਮ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ (23) ਵਜੋਂ ਹੋਈ ਹੈ। ਤੀਜੇ ਨੌਜਵਾਨ ਦੀ ਵੀ ਮੌਤ ਹੋ ਜਾਣ ਨਾਲ ਪਿੰਡ ਧਿੰਗੜ ਵਾਸੀਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਤਾਜ਼ਾ ਖ਼ਬਰਾਂ
Free
ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਤੀਜੇ ਨੌਜਵਾਨ ਦੀ ਵੀ ਹੋਈ ਮੌਤ
ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਵਿਖੇ 23 ਨਵੰਬਰ ਨੂੰ ਹੋਏ ਸੜਕੀ ਹਾਦਸੇ ਵਿਚ...
ਅਜੀਤ ਡੈਸਕ
29-11-2026