29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਾਰਾਨਸੀ ਤੋਂ ਆਰੰਭ ਹੋਣ ਵਾਲੇ ਵਿਸ਼ਾਲ ਨਗਰ ਸੰਬੰਧੀ ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਸਥਾਨਕ ਸਿੱਖ ਆਗੂਆਂ ਨਾਲ ਮੀਟਿੰਗ

ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥਕ ਜਥੇਬੰਦੀਆਂ, ਸੰਪਰਦਾਵਾਂ ਅਤੇ ਸਮੁੱਚੀਆਂ...

Ad Position 21
No active advertisement
ਅਜੀਤ ਡੈਸਕ 29-11-2026

ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥਕ ਜਥੇਬੰਦੀਆਂ, ਸੰਪਰਦਾਵਾਂ ਅਤੇ ਸਮੁੱਚੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸੰਬੰਧੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਨਸੀ ਤੋਂ ਆਰੰਭ ਹੋਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਵਫ਼ਦ ਨੇ ਇਲਾਹਬਾਦ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਇਸ ਦੌਰਾਨ ਨਗਰ ਕੀਰਤਨ ਦੇ ਸਵਾਗਤ, ਸੰਗਤਾਂ ਦੀ ਸ਼ਮੂਲੀਅਤ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸੰਬੰਧੀ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਥਾਨਕ ਪ੍ਰਬੰਧਕਾਂ ਅਤੇ ਸਿੱਖ ਆਗੂਆਂ ਵਲੋਂ ਬਹੁਤ ਹੀ ਉਤਸ਼ਾਹਪੂਰਨ ਹੁੰਗਾਰਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਮੁੱਚੇ ਖ਼ਾਲਸਾ ਪੰਥ ਅਤੇ ਸੰਗਤਾਂ ਲਈ ਸ਼ਰਧਾ ਤੇ ਸਤਿਕਾਰ ਦਾ ਵਿਸ਼ੇਸ਼ ਮੌਕਾ ਹੈ। ਇਸ ਨੂੰ ਸਾਂਝੇ ਪੰਥਕ ਉੱਦਮ ਵਜੋਂ ਮਨਾਉਣ ਲਈ ਵੱਖ-ਵੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਿੱਖ ਸੰਗਤਾਂ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਸਥਾਨਕ ਸਿੱਖ ਆਗੂਆਂ ਨੇ ਭਰੋਸਾ ਦਿਵਾਇਆ ਕਿ ਇਲਾਹਬਾਦ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਿੱਖ ਸੰਗਤਾਂ ਵਲੋਂ ਪੂਰੇ ਮਾਣ-ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ ਅਤੇ ਇਸ ਸੰਬੰਧੀ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਭਗਵੰਤ ਸਿੰਘ ਧੰਗੇੜਾ ਇੰਚਾਰਜ ਬ੍ਰਿਜਪਾਲ ਸਿੰਘ ਨੇ ਸਮੂਹ ਸਥਾਨਕ ਪ੍ਰਬੰਧਕਾਂ ਅਤੇ ਸਿੱਖ ਆਗੂਆਂ ਵਲੋਂ ਦਿੱਤੇ ਸਹਿਯੋਗ, ਭਰੋਸੇ ਅਤੇ ਉਤਸ਼ਾਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਇਹ ਪੰਥਕ ਉਪਰਾਲਾ ਯਾਦਗਾਰੀ ਬਣਾਇਆ ਜਾਵੇਗਾ।
ਇਸ ਮੌਕੇ ਇਲਾਹਾਬਾਦ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ ਬੇਦੀ, ਜਨਰਲ ਸਕੱਤਰ ਦਲਜੀਤ ਸਿੰਘ ਤੇ ਮਨਜੀਤ ਸਿੰਘ ਸਮੇਤ ਸਥਾਨਕ ਸਿੱਖ ਆਗੂ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਘੱਟੋ-ਘੱਟ ਵਿਰੋਧੀ ਧਿਰ ਦੇ ਇਕ ਆਗੂ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਸੀ ਹੱਦਬੰਦੀ ਬਿੱਲ ਲਈ ਬਣਾਈ ਗਈ ਕਮੇਟੀ ਚ - ਊਧਵ ਠ... ਅਗਲੀ ਖ਼ਬਰ ਝਾਰਖੰਡ : ਭਿਆਨਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ 14 ਮੈਂਬਰਾਂ ਦੀ ਮੌਤ
Ad Position 24