29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਰਕਾਰ ਤੋਂ ਮੀਟਿੰਗ ਦਾ ਸਮਾਂ ਮਿਲਣ ‘ਤੇ ਸੇਵਾ ਕੇਂਦਰਾਂ ਦੀ ਹੜਤਾਲ ਖ਼ਤਮ

ਲੋਹਟਬੱਦੀ (ਲੁਧਿਆਣਾ), 29 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿਛਲੇ 2 ਦਿਨਾਂ ਤੋਂ ਸੇਵਾ ਕੇਂਦਰਾਂ ਨੂੰ ਜਿੰਦਰੇ ਲਗਾ ਕੇ ਹੜਤਾਲ ‘ਤੇ ਗਏ ਸੇਵਾ ਕੇਂਦਰ...

Ad Position 21
No active advertisement
ਅਜੀਤ ਡੈਸਕ 29-11-2026

ਲੋਹਟਬੱਦੀ (ਲੁਧਿਆਣਾ), 29 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿਛਲੇ 2 ਦਿਨਾਂ ਤੋਂ ਸੇਵਾ ਕੇਂਦਰਾਂ ਨੂੰ ਜਿੰਦਰੇ ਲਗਾ ਕੇ ਹੜਤਾਲ ‘ਤੇ ਗਏ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੂੰ ਪੰਜਾਬ ਸਰਕਾਰ ਵਲੋਂ ਮੰਗਾਂ ਅਤੇ ਮਸ਼ਲਿਆਂ ਸੰਬੰਧੀ ਮੀਟਿੰਗ ਦਾ ਸਮਾਂ ਮਿਲਣ ‘ਤੇ ਹੜਤਾਲ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕੀਤਾ ਗਿਆ ਹੈ।ਅੱਜ ਤੋਂ ਸੇਵਾ ਕੇਂਦਰਾਂ ਅੰਦਰ ਆਮ ਵਾਂਗ ਕੰਮ ਹੋਵੇਗਾ। ਬਲਜਿੰਦਰ ਸਿੰਘ ਮਾਝਾ ਯੂਨੀਅਨ ਪ੍ਰਧਾਨ ਅਤੇ ਸਤਨਾਮ ਸਿੰਘ ਕੈੜੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਨੇ ਦੱਸਿਆ ਕਿ ਉਨ੍ਹਾਂ ਵਲੋਂ 30 ਨਵੰਬਰ ਨੂੰ ਸੰਗਰੂਰ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ ਕਰਨਾ ਸੀ, ਪਰੰਤੂ ਸਰਕਾਰ ਵਲੋਂ ਮਿਤੀ 4 ਦਸੰਬਰ ਨੂੰ ਦੁਪਹਿਰ 12 ਵਜੇ ਯੂਨੀਅਨ ਆਗੂਆਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੈਬਨਿਟ ਸਬ-ਕਮੇਟੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਦਾ ਸਮਾਂ ਦਿੱਤਾ ਹੈ।

Ad Position 22
No active advertisement
ਅਗਲੀ ਖ਼ਬਰ 'ਆਪ' ਉਮੀਦਵਾਰ ਸੋਨੀਆ ਮਾਨ ਵਲੋਂ ਲੋਕ ਮਿਲਣੀ
Ad Position 24