29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇ ਨਵ ਨਿਯੁਕਤ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵਲੋਂ ਥਾਣਾ ਅਜਨਾਲਾ ਦਾ ਅਚਨਚੇਤ ਦੌਰਾ

ਅਜਨਾਲਾ (ਅੰਮ੍ਰਿਤਸਰ), 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਨਵ-ਨਿਯੁਕਤ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵਲੋਂ ਅੱਜ ਦੇਰ ਸ਼ਾਮ...

Ad Position 21
No active advertisement
ਅਜੀਤ ਡੈਸਕ 29-11-2026

ਅਜਨਾਲਾ (ਅੰਮ੍ਰਿਤਸਰ), 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਨਵ-ਨਿਯੁਕਤ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵਲੋਂ ਅੱਜ ਦੇਰ ਸ਼ਾਮ ਥਾਣਾ ਅਜਨਾਲਾ ਦਾ ਅਚਨਚੇਤ ਦੌਰਾ ਕਰਦਿਆਂ ਪੁਲਿਸ ਦੀ ਕਾਰਗੁਜ਼ਾਰੀ, ਥਾਣੇ ਦੀ ਕਾਰਜਪ੍ਰਣਾਲੀ ਅਤੇ ਇਲਾਕੇ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਚਾਰਜ ਸੰਭਾਲਿਆ ਹੈ ਅਤੇ ਉਹ ਇਲਾਕੇ ਦੀ ਪੁਲਿਸ ਪ੍ਰਣਾਲੀ ਨੂੰ ਜ਼ਮੀਨੀ ਪੱਧਰ 'ਤੇ ਸਮਝਣ ਲਈ ਅਚਨਚੇਤ ਦੌਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੁੱਖ ਮਕਸਦ ਪੁਲਿਸ ਦੀ ਮੌਜੂਦਗੀ, ਥਾਣਿਆਂ ਦੀ ਕਾਰਜਪ੍ਰਣਾਲੀ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣਾ ਹੈ, ਤਾਂ ਜੋ ਜਿੱਥੇ ਵੀ ਕੋਈ ਕਮੀ ਜਾਂ ਖੱਪਾ ਨਜ਼ਰ ਆਵੇ, ਉਸ ਨੂੰ ਦੂਰ ਕਰਕੇ ਲੋਕਾਂ ਨੂੰ ਹੋਰ ਬਿਹਤਰ ਪੁਲਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਜਨਾਲਾ ਅਤੇ ਰਮਦਾਸ ਇਲਾਕਾ ਸਰਹੱਦੀ ਖੇਤਰ ਹੋਣ ਕਾਰਨ ਪੁਲਿਸ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਆਉਣ ਵਾਲੇ ਧੁੰਦ ਦੇ ਮੌਸਮ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਜ਼ਰੂਰੀ ਹੈ। ਇਸੇ ਤਹਿਤ ਐਂਟੀ ਡਰੋਨ ਸਿਸਟਮ ਦੀ ਕਾਰਗੁਜ਼ਾਰੀ ਦੀ ਜਾਂਚ ਕਰਨ ਦੇ ਨਾਲ-ਨਾਲ ਸਰਹੱਦ 'ਤੇ ਤਾਇਨਾਤ ਸੈਕਿੰਡ ਲਾਈਨ ਆਫ਼ ਡਿਫੈਂਸ ਅਤੇ ਬਾਰਡਰ ਪੈਟਰੋਲਿੰਗ ਟੀਮਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਪਤਾ ਲਗਾ ਕੇ ਦੂਰ ਕੀਤਾ ਜਾ ਸਕੇ। 

Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਇਸ ਅਸਥਾਨ 'ਤੇ ਬਾਬੇ ਨਾਨਕ ਨੇ ਬਿਤਾਏ ਸਨ ਜੀਵਨ ਦੇ ਆਖਰੀ ਪਲ
Ad Position 24