ਦੋਹਾ- ਸ਼੍ਰੀਲੰਕਾ ਏ ਦੀ ਟੀਮ ਨੇ ਰਾਈਜ਼ਿੰਗ ਸਟਾਰਜ਼ ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਏ ਨੂੰ ਇਕ ਵਿਕਟ ਨਾਲ ਹਰਾ ਕੇ ਖ਼ਿਤਾਬ ਆਪਣੇ ਨਾਂ ਕਰ ਲਿਆ। ਇਸ ਜਿੱਤ ਨਾਲ ਸ਼੍ਰੀਲੰਕਾ ਨੇ 8 ਸਾਲ ਬਾਅਦ ਖ਼ਿਤਾਬ ਜਿੱਤਣ ਦੀ ਪ੍ਰਾਪਤੀ ਹਾਸਲ ਕੀਤੀ।
ਫਾਈਨਲ ਮੁਕਾਬਲੇ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਏ ਦੀ ਟੀਮ ਨੇ ਸ਼ਾਹਜ਼ੇਬ ਖਾਨ ਦੇ ਅਰਧ ਸੈਂਕੜੇ ਦੀ ਬਦੌਲਤ ਨਿਰਧਾਰਤ 50 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ’ਤੇ 216 ਦੌੜਾਂ ਬਣਾਈਆਂ।
ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਏ ਦੀ ਟੀਮ ਨੇ ਲਾਹਿਰੂ ਅਤੇ ਗਰੁਕਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 41.3 ਓਵਰਾਂ ਵਿਚ 9 ਵਿਕਟਾਂ ਗੁਆ ਕੇ 220 ਦੌੜਾਂ ਬਣਾਈਆਂ ਅਤੇ ਇਕ ਵਿਕਟ ਨਾਲ ਰੋਮਾਂਚਕ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਸ਼੍ਰੀਲੰਕਾ ਏ ਨੇ ਟੂਰਨਾਮੈਂਟ ਦੀ ਟਰਾਫੀ ਆਪਣੇ ਨਾਂ ਕਰ ਲਈ।