28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਜਲਦ ਪੂਰਾ ਕਰਨ ਲਈ ਸਹਿਮਤ-ਵਿਦੇਸ਼ ਮੰਤਰਾਲਾ

Ad Position 21
No active advertisement
ਅਜੀਤ ਡੈਸਕ 20-09-2025
ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ 'ਆਪਸੀ ਲਾਭਦਾਇਕ' ਵਪਾਰ ਸਮਝੌਤੇ ਨੂੰ ਜਲਦੀ ਪੂਰਾ ਕਰਨ ਲਈ ਯਤਨ ਤੇਜ਼ ਕਰਨ 'ਤੇ ਸਹਿਮਤ ਹੋਏ ਹਨ, ਜੋ ਵਾਸ਼ਿੰਗਟਨ ਦੁਆਰਾ ਭਾਰਤੀ ਵਸਤੂਆਂ 'ਤੇ ਦੰਡਕਾਰੀ ਟੈਰਿਫ ਲਗਾਉਣ ਤੋਂ ਬਾਅਦ ਦੁਵੱਲੇ ਸੰਬੰਧਾਂ 'ਚ ਆਈ ਗਿਰਾਵਟ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਵਿਚਾਲੇ ਸਾਕਾਰਾਤਮਕ ਕਦਮ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਪ੍ਰਸਤਾਵਿਤ ਵਪਾਰ ਸਮਝੌਤੇ 'ਤੇ ਇਸ ਹਫ਼ਤੇ ਭਾਰਤੀ ਅਤੇ ਅਮਰੀਕੀ ਅਧਿਕਾਰੀਆਂ ਵਿਚਕਾਰ ਹੋਈ ਚਰਚਾ 'ਸਾਕਾਰਾਤਮਕ ਅਤੇ ਅਗਾਂਹਵਧੂ' ਰਹੀ ਹੈ | ਇਹ ਗੱਲਬਾਤ ਮੰਗਲਵਾਰ ਨੂੰ ਨਵੀਂ ਦਿੱਲੀ 'ਚ ਸਹਾਇਕ ਅਮਰੀਕੀ ਵਪਾਰ ਪ੍ਰਤੀਨਿਧੀ ਬ੍ਰੈਂਡਨ ਲਿੰਚ ਅਤੇ ਭਾਰਤ ਦੇ ਮੁੱਖ ਵਾਰਤਾਕਾਰ ਰਾਜੇਸ਼ ਅਗਰਵਾਲ ਵਿਚਕਾਰ ਹੋਈ | ਜਾਇਸਵਾਲ ਨੇ ਕਿਹਾ ਕਿ ਲਿੰਚ ਨੇ ਵਣਜ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ | ਦੋਵਾਂ ਧਿਰਾਂ ਵਿਚਕਾਰ ਇਕ ਆਪਸੀ ਲਾਭਦਾਇਕ ਵਪਾਰ ਸਮਝੌਤੇ ਨੂੰ ਜਲਦੀ ਪੂਰਾ ਕਰਨ ਲਈ ਯਤਨ ਤੇਜ਼ ਕਰਨ ਦਾ ਫੈਸਲਾ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਹੁਣ ਲਸ਼ਕਰ ਕਮਾਂਡਰ ਕਾਸਿਮ ਨੇ ਆਪ੍ਰੇਸ਼ਨ ਸੰਧੂਰ ਕਾਰਨ ਹੋਈ ਤਬਾਹੀ ਨੂੰ ਸਵੀਕਾਰਿਆ ਅਗਲੀ ਖ਼ਬਰ ਆਨੰਦ ਮੈਰਿਜ ਐਕਟ ਸੰਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਸੋਨੂੰ ਸੰਧਰ
Ad Position 24