28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪ੍ਰਵੀਰ ਰੰਜਨ ਸੀ.ਆਈ.ਐਸ.ਐਫ਼. ਅਤੇ ਪ੍ਰਵੀਨ ਕੁਮਾਰ ਆਈ.ਟੀ.ਬੀ.ਪੀ. ਦੇ ਮੁਖੀ ਬਣੇ

Ad Position 21
No active advertisement
ਅਜੀਤ ਡੈਸਕ 20-09-2025
ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਸੀਨੀਅਰ ਆਈ.ਪੀ.ਐਸ. ਅਧਿਕਾਰੀ ਪ੍ਰਵੀਰ ਰੰਜਨ ਅਤੇ ਪ੍ਰਵੀਨ ਕੁਮਾਰ ਨੂੰ ਕ੍ਰਮਵਾਰ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਅਤੇ ਭਾਰਤ-ਤਿੱਬਤ ਸਰਹੱਦੀ ਪੁਲਿਸ (ਆਈ.ਟੀ.ਬੀ.ਪੀ.) ਦੇ ਮੁਖੀ ਨਿਯੁਕਤ ਕੀਤਾ ਗਿਆ ਹੈ | ਰੰਜਨ ਏ.ਜੀ.ਐਮ.ਯੂ.ਟੀ. (ਅਰੁਣਾਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼) ਕੇਡਰ ਦੇ 1993 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ ਅਤੇ ਮੌਜੂਦਾ ਸਮੇਂ ਸੀ.ਆਈ.ਐਸ.ਐਫ. ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ | ਪ੍ਰਸੋਨਲ ਮੰਤਰਾਲੇ ਦੁਆਰਾ ਜਾਰੀ ਆਦੇਸ਼ 'ਚ ਕਿਹਾ ਗਿਆ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਰੰਜਨ ਨੂੰ 31 ਜੁਲਾਈ, 2029 ਜੋ ਕਿ ਉਨ੍ਹਾਂ ਦੀ ਸੇਵਾਮੁਕਤੀ ਦੀ ਤਰੀਕ ਹੈ, ਤੱਕ ਦੀ ਮਿਆਦ ਲਈ ਸੀ.ਆਈ.ਐਸ.ਐਫ. ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ | ਉਹ ਮੌਜੂਦਾ ਮੁਖੀ ਰਾਜਵਿੰਦਰ ਸਿੰਘ ਭੱਟੀ ਦੀ ਥਾਂ ਲੈਣਗੇ, ਜੋ ਇਸ ਮਹੀਨੇ ਦੇ ਅੰਤ ਵਿਚ ਸੇਵਾਮੁਕਤ ਹੋਣ ਵਾਲੇ ਹਨ | ਖੁਫ਼ੀਆ ਬਿਊਰੋ ਦੇ ਵਿਸ਼ੇਸ਼ ਡਾਇਰੈਕਟਰ ਪ੍ਰਵੀਨ ਕੁਮਾਰ ਨੂੰ 30 ਸਤੰਬਰ, 2030 ਜੋ ਉਨ੍ਹਾਂ ਦੀ ਸੇਵਾਮੁਕਤੀ ਦੀ ਤਰੀਕ ਹੈ, ਤੱਕ ਦੀ ਮਿਆਦ ਲਈ ਆਈ.ਟੀ.ਬੀ.ਪੀ. ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ | ਕੁਮਾਰ 1993 ਬੈਚ ਦੇ ਪੱਛਮੀ ਬੰਗਾਲ ਕੇਡਰ ਦੇ ਆਈ.ਪੀ.ਐਸ. ਅਧਿਕਾਰੀ ਹਨ | ਉਹ ਮੌਜੂਦਾ ਰਾਹੁਲ ਰਸਗੋਤਰਾ ਤੋਂ ਸਰਹੱਦੀ ਸੁਰੱਖਿਆ ਬਲ ਦਾ ਚਾਰਜ ਸੰਭਾਲਣਗੇ, ਜੋ 30 ਸਤੰਬਰ ਨੂੰ ਸੇਵਾਮੁਕਤ ਹੋਣ ਵਾਲੇ ਹਨ |

Ad Position 22
No active advertisement
ਪਿਛਲੀ ਖ਼ਬਰ ਪਿਊਸ਼ ਗੋਇਲ ਵਪਾਰਕ ਗੱਲਬਾਤ ਲਈ ਜਾਣਗੇ ਵਾਸ਼ਿੰਗਟਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਬਿ੍ਟਿਸ਼ ਰਾਜਾ ਚਾਰਲਸ ਵਲੋਂ ਤੋਹਫ਼ੇ ਵਜੋਂ ਦਿੱਤਾ ਪੌਦਾ ਲਗਾਇਆ
Ad Position 24