17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਭਾਰਤ-ਰੂਸ ਊਰਜਾ ਸੰਬੰਧ ਕੌਮਾਂਤਰੀ ਹਿਤਾਂ 'ਤੇ ਆਧਾਰਿਤ-ਰੂਸੀ ਰਾਜਦੂਤ

Ad Position 21
No active advertisement
ਅਜੀਤ ਡੈਸਕ 17-10-2025
ਨਵੀਂ ਦਿੱਲੀ, 16 ਅਕਤੂਬਰ (ਪੀ.ਟੀ.ਆਈ.)-ਰੂਸੀ ਰਾਜਦੂਤ ਡੇਨਿਸ ਅਲੀਪੋਵ ਨੇ ਅੱਜ ਕਿਹਾ ਕਿ ਰੂਸੀ ਕੱਚਾ ਤੇਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਸਭ ਤੋਂ ਵੱਧ ਲਾਗਤ-ਪ੍ਰਭਾਵਸ਼ਾਲੀ ਵਿਕਲਪ ਬਣਿਆ ਹੋਇਆ ਹੈ ਅਤੇ ਭਾਰਤ ਨਾਲ ਰੂਸ ਦੇ ਊਰਜਾ ਸੰਬੰਧ ਨਵੀਂ ਦਿੱਲੀ ਦੇ ਕੌਮੀ ਹਿੱਤਾਂ ਦੇ ਅਨੁਕੂਲ ਹਨ | ਅਲੀਪੋਵ ਦੀਆਂ ਉਕਤ ਟਿੱਪਣੀਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਦਾਅਵੇ ਤੋਂ ਕੁਝ ਘੰਟੇ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਨਵੀਂ ਦਿੱਲੀ ਰੂਸੀ ਕੱਚੇ ਤੇਲ ਦੀ ਖਰੀਦ ਬੰਦ ਕਰ ਦੇਵੇਗੀ | ਉਨ੍ਹਾਂ ਕਿਹਾ ਕਿ ਰੂਸੀ ਊਰਜਾ ਵਿਸ਼ਵ ਬਾਜ਼ਾਰ ਵਿਚ ਸਭ ਤੋਂ ਵੱਧ ਲਾਗਤ-ਪ੍ਰਭਾਵਸ਼ਾਲੀ ਵਿਕਲਪ ਬਣੀ ਹੋਈ ਹੈ ਅਤੇ ਰੂਸ ਨੇ ਇਸ ਸਹਿਯੋਗ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵਿਕਲਪਕ ਲੌਜਿਸਟਿਕਸ ਅਤੇ ਭੁਗਤਾਨ ਪ੍ਰਣਾਲੀਆਂ ਨੂੰ ਵਿਕਸਤ ਕਰਨ ਵਿਚ ਲਚਕਤਾ ਦਿਖਾਉਂਦੇ ਹੋਏ ਆਪਣੀਆਂ ਵਚਨਬੱਧਤਾਵਾਂ ਦਾ ਲਗਾਤਾਰ ਸਨਮਾਨ ਕੀਤਾ ਹੈ | ਇਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਅਲੀਪੋਵ ਨੇ ਇਹ ਵੀ ਕਿਹਾ ਕਿ ਰੂਸੀ ਕੱਚਾ ਤੇਲ ਭਾਰਤ ਦੇ ਕੁੱਲ ਹਾਈਡਰੋਕਾਰਬਨ ਆਯਾਤ ਦਾ ਲਗਭਗ ਇਕ ਤਿਹਾਈ ਹਿੱਸਾ ਹੈ | ਰੂਸੀ ਰਾਜਦੂਤ ਨੇ ਰੂਸ ਨੂੰ ਭਾਰਤ ਦਾ ਸਭ ਤੋਂ ਭਰੋਸੇਮੰਦ ਊਰਜਾ ਭਾਈਵਾਲ ਵੀ ਦੱਸਿਆ ਅਤੇ ਕਿਹਾ ਕਿ ਰੱਖਿਆ, ਵਪਾਰ, ਸੰਪਰਕ ਅਤੇ ਤਕਨਾਲੋਜੀ ਦੇ ਖੇਤਰਾਂ ਸਮੇਤ ਸਮੁੱਚੇ ਸੰਬੰਧਾਂ ਨੂੰ ਵਧਾਉਣ ਦੀ ਗੁੰਜਾਇਸ਼ ਹੈ¢

Ad Position 22
No active advertisement
ਪਿਛਲੀ ਖ਼ਬਰ ਭਾਰਤ ਦੀ ਤਰਜੀਹ ਦੇਸ਼ ਦੇ ਲੋਕ ਹਨ-ਵਿਦੇਸ਼ ਮੰਤਰਾਲਾ ਅਗਲੀ ਖ਼ਬਰ 21ਵੀਂ ਸਦੀ ਭਾਰਤ ਦੀ ਹੈ, 2047 ਤੱਕ ਦੇਸ਼ 'ਵਿਕਸਤ ਭਾਰਤ' ਬਣ ਜਾਵੇਗਾ-ਮੋਦੀ
Ad Position 24