17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਾਜਿੰਦਰ ਗੁਪਤਾ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ

Ad Position 21
No active advertisement
ਅਜੀਤ ਡੈਸਕ 17-10-2025

7ਵੇਂ ਰਾਜ ਸਭਾ ਮੈਂਬਰ ਵਜੋਂ ਸਦਨ 'ਚ ਸੂਬੇ ਦੀ ਗੱਲ ਰੱਖਣਗੇ
ਚੰਡੀਗੜ੍ਹ, 16 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ (ਆਪ) ਵਲੋਂ ਨਾਮਜ਼ਦ ਕੀਤੇ ਗਏ ਰਾਜਿੰਦਰ ਗੁਪਤਾ ਨੂੰ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣ ਲਿਆ ਗਿਆ ਹੈ | ਇਸ ਚੋਣ 'ਚ ਕਿਸੇ ਵੀ ਹੋਰ ਸਿਆਸੀ ਪਾਰਟੀ ਨੇ ਉਨ੍ਹਾਂ ਖ਼ਿਲਾਫ਼ ਆਪਣਾ ਉਮੀਦਵਾਰ ਨਹੀਂ ਉਤਾਰਿਆ ਸੀ | 3 ਆਜ਼ਾਦ ਉਮੀਦਵਾਰਾਂ ਦੇ ਚੋਣ ਪੱਤਰ ਰੱਦ ਹੋਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੇ ਵੀ ਆਪਣੇ ਕਾਗ਼ਜ਼ ਵਾਪਸ ਲੈ ਲਏ ਸਨ | ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਰਾਮ ਲੋਕ ਖਟਾਨਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ 'ਚ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਸੌਂਪਿਆ | ਇਸ ਮੌਕੇ ਰਜਿੰਦਰ ਗੁਪਤਾ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਮੌਜੂਦ ਸਨ | ਅੱਜ ਉਮੀਦਵਾਰੀਆਂ ਵਾਪਸ ਲੈਣ ਦਾ ਆਖ਼ਰੀ ਦਿਨ ਸੀ, ਜਿਸ ਕਰਕੇ ਰਾਜਿੰਦਰ ਗੁਪਤਾ ਨੂੰ ਬਿਨਾਂ ਮੁਕਾਬਲੇ ਜੇਤੂ ਐਲਾਨ ਦਿੱਤਾ ਗਿਆ | ਗੁਪਤਾ ਦੀ ਚੋਣ ਨਾਲ ਹੁਣ ਰਾਜ ਸਭਾ ਵਿਚ 'ਆਪ' ਦੀ ਹਿੱਸੇਦਾਰੀ ਹੋਰ ਮਜ਼ਬੂਤ ਹੋਈ ਹੈ | ਦੋ ਹੋਰ ਆਜ਼ਾਦ ਉਮੀਦਵਾਰਾਂ ਦੇ ਇਲਾਵਾ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਵਨੀਤ ਚਤੁਰਵੇਦੀ ਨੇ 'ਆਪ' ਵਿਧਾਇਕਾਂ ਦਾ ਸਮਰਥਨ ਹੋਣ ਦਾ ਦਾਅਵਾ ਕਰਦੇ ਹੋਏ ਚੋਣ ਪੱਤਰ ਦਾਖ਼ਲ ਕੀਤਾ ਸੀ, ਪਰ ਕਮੀਆਂ ਪਾਏ ਜਾਣ ਦੇ ਚਲਦੇ ਉਨ੍ਹਾਂ ਦੇ ਕਾਗ਼ਜ਼ ਰੱਦ ਕਰ ਦਿੱਤੇ ਗਏ | ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਡਾ. ਰਾਜਿੰਦਰ ਗੁਪਤਾ ਪੰਜਾਬ ਤੋਂ ਇਸ ਸਮੇਂ 7ਵੇਂ ਰਾਜ ਸਭਾ ਮੈਂਬਰ ਹੋਣਗੇ, ਜੋ ਰਾਜ ਸਭਾ ਵਿਚ ਪੰਜਾਬ ਦੀ ਗੱਲ ਰੱਖਣਗੇ | 'ਆਪ' ਦੇ ਸੰਜੀਵ ਅਰੋੜਾ ਵਲੋਂ ਲੁਧਿਆਣਾ ਤੋਂ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ ਸੀ | ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਉਦਯੋਗਪਤੀਆਂ 'ਚੋਂ ਇਕ ਹਨ | ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰਾਂ 'ਚ ਐਲ.ਪੀ.ਯੂ. ਦੇ ਚਾਂਸਲਰ ਅਸ਼ੋਕ ਮਿੱਤਲ, ਸਾਬਕਾ ਕਿ੍ਕਟ ਖਿਡਾਰੀ ਹਰਭਜਨ ਸਿੰਘ, ਰਾਘਵ ਚੱਢਾ, ਬਿਕਰਮਜੀਤ ਸਿੰਘ ਸਾਹਨੀ (ਕਾਰੋਬਾਰੀ), ਸੰਦੀਪ ਪਾਠਕ ਅਤੇ ਬਲਵੀਰ ਸਿੰਘ ਸੀਚੇਵਾਲ (ਸਮਾਜਸੇਵੀ ) ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ ਬਾਹਰਲੇ ਮੁਲਕਾਂ ਦੇ ਸਿੱਖ ਸੰਸਦ ਮੈਂਬਰਾਂ ਤੇ ਮੰਤਰੀਆਂ ਨ... ਅਗਲੀ ਖ਼ਬਰ ਭਾਰਤ ਦੀ ਤਰਜੀਹ ਦੇਸ਼ ਦੇ ਲੋਕ ਹਨ-ਵਿਦੇਸ਼ ਮੰਤਰਾਲਾ
Ad Position 24