31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਿਸਰ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 18-10-2025
ਨਵੀਂ ਦਿੱਲੀ, 17 ਅਕਤੂਬਰ (ਪੀ.ਟੀ.ਆਈ.)-ਮਿਸਰ ਦੇ ਵਿਦੇਸ਼ ਮੰਤਰੀ ਬਦਰ ਅਬਦੇਲਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਪ੍ਰਧਾਨ ਮੰਤਰੀ ਨੇ ਗਾਜ਼ਾ ਸ਼ਾਂਤੀ ਸਮਝੌਤੇ 'ਚ ਮਿਸਰ ਦੇ ਰਾਸ਼ਟਰਪਤੀ ਅਬਦੇਲਫਤਾਹ ਐਲ ਸੀਸੀ ਦੀ ਭੂਮਿਕਾ ਲਈ ਡੂੰਘੀ ਪ੍ਰਸੰਸਾ ਪ੍ਰਗਟ ਕੀਤੀ | ਮੋਦੀ ਨੇ ਮਿਸਰ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ 'ਐਕਸ' 'ਤੇ ਪੋਸਟ ਕਰਕੇ ਲਿਖਿਆ ਕਿ ਮਿਸਰ ਦੇ ਵਿਦੇਸ਼ ਮੰਤਰੀ ਡਾ. ਬਦਰ ਅਬਦੇਲਤੀ ਦਾ ਸਵਾਗਤ ਕਰਕੇ ਖੁਸ਼ੀ ਹੋਈ | ਗਾਜ਼ਾ ਸ਼ਾਂਤੀ ਸਮਝÏਤੇ 'ਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਲਈ ਆਪਣੇ ਦੋਸਤ, ਰਾਸ਼ਟਰਪਤੀ ਸੀਸੀ ਦੀ ਪ੍ਰਸੰਸਾ ਕੀਤੀ | ਉਨ੍ਹਾਂ ਕਿਹਾ ਕਿ ਭਾਰਤ-ਮਿਸਰ ਰਣਨੀਤਕ ਭਾਈਵਾਲੀ ਸਾਡੇ ਲੋਕਾਂ, ਸਾਡੇ ਸਾਂਝੇ ਖੇਤਰ ਤੇ ਮਨੁੱਖਤਾ ਦੇ ਭਲੇ ਲਈ ਮਜ਼ਬੂਤ ਹੁੰਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ 19 ਨਵੰਬਰ ਨੂੰ ਹੋਵੇਗੀ ਸੁਣਵਾਈ ਅਗਲੀ ਖ਼ਬਰ ਜ਼ੁਬੀਨ ਗਰਗ ਮਾਮਲੇ 'ਚ ਸਚਾਈ ਜਲਦ ਸਾਹਮਣੇ ਲਿਆਂਦੀ ਜਾਵੇ-ਰਾਹੁਲ
Ad Position 24