16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪੰਜਾਬ 'ਚ ਪਿਛਲੇ 10 ਦਿਨਾਂ 'ਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ ਤਿੰਨ ਗੁਣਾ ਵਾਧਾ

Ad Position 21
No active advertisement
ਅਜੀਤ ਡੈਸਕ 22-10-2025
ਚੰਡੀਗੜ੍ਹ, 21 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ ਇਸ ਸੀਜ਼ਨ 'ਚ ਹੁਣ ਤੱਕ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 353 ਤੱਕ ਪਹੁੰਚ ਗਈ ਹੈ, ਜਿਸ 'ਚ ਤਰਨ ਤਾਰਨ ਤੇ ਅੰਮਿ੍ਤਸਰ ਜ਼ਿਲ੍ਹੇ ਸਭ ਤੋਂ ਵੱਧ ਅਜਿਹੇ ਮਾਮਲੇ ਹਨ | ਪੀ.ਪੀ.ਸੀ.ਬੀ. ਦੇ ਅੰਕੜਿਆਂ ਅਨੁਸਾਰ ਪਿਛਲੇ 10 ਦਿਨਾਂ 'ਚ ਸੂਬੇ 'ਚ ਖੇਤਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ ਤਿੰਨ ਗੁਣਾ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ | 11 ਅਕਤੂਬਰ ਤੱਕ ਅਜਿਹੇ 116 ਮਾਮਲੇ ਸਾਹਮਣੇ ਆਏ | ਤਰਨ ਤਾਰਨ ਜ਼ਿਲ੍ਹੇ 'ਚ ਹੁਣ ਤੱਕ 125 ਮਾਮਲੇ ਸਾਹਮਣੇ ਆਏ ਹਨ | ਇਸ ਤੋਂ ਬਾਅਦ ਅੰਮਿ੍ਤਸਰ 'ਚ 112 ਮਾਮਲੇ ਸਾਹਮਣੇ ਆਏ ਹਨ | ਪੀ.ਪੀ.ਸੀ.ਬੀ. ਦੇ ਅੰਕੜਿਆਂ ਅਨੁਸਾਰ ਪੰਜਾਬ 'ਚ 15 ਸਤੰਬਰ ਤੋਂ 20 ਅਕਤੂਬਰ ਵਿਚਕਾਰ ਖੇਤਾਂ 'ਚ ਅੱਗ ਲੱਗਣ ਦੀਆਂ 353 ਘਟਨਾਵਾਂ ਸਾਹਮਣੇ ਆਈਆਂ ਹਨ | ਫਿਰੋਜ਼ਪੁਰ 'ਚ 27, ਪਟਿਆਲਾ 'ਚ 23 ਤੇ ਸੰਗਰੂਰ 'ਚ 8 ਮਾਮਲੇ ਸਾਹਮਣੇ ਆਏ ਹਨ |
ਪਰਾਲੀ ਸਾੜਨ ਵਾਲਿਆਂ 'ਤੇ ਦਰਜ ਐਫ਼.ਆਈ.ਆਰ. ਤੇ ਜੁਰਮਾਨੇ
ਪਰਾਲੀ ਸਾੜਨ ਵਾਲਿਆਂ 'ਤੇ ਹੁਣ ਤੱਕ 147 ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਤੇ 6 ਲੱਖ 50 ਹਜ਼ਾਰ ਰੁਪਏ ਤੋਂ ਵੱਧ ਦੇ ਜੁਰਮਾਨੇ ਲਗਾਏ ਗਏ ਹਨ | ਇਨ੍ਹਾਂ 'ਚੋਂ 132 ਮਾਮਲਿਆਂ 'ਚ ਵਾਤਾਵਰਨ ਨੂੰ ਨੁਕਸਾਨ ਦੇ ਤੌਰ 'ਤੇ ਜੁਰਮਾਨਾ ਲਗਾਇਆ ਗਿਆ ਹੈ, ਜਿਸ 'ਚੋਂ 4 ਲੱਖ 70 ਹਜ਼ਾਰ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਜਾ ਚੁੱਕੀ ਹੈ | ਸਭ ਤੋਂ ਵੱਧ ਐਫ਼.ਆਈ.ਆਰ. ਤਰਨ ਤਾਰਨ (61) ਤੇ ਅੰਮਿ੍ਤਸਰ (37) 'ਚ ਦਰਜ ਕੀਤੀਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਅਸ਼ਵਨੀ ਸ਼ਰਮਾ ਨੇ ਕੀਤਾ ਆਦਿੱਤਿਆਨਾਥ ਦਾ ਧੰਨਵਾਦ ਅਗਲੀ ਖ਼ਬਰ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ- ਡੀ. ਜੀ. ਪੀ. ਅਨੀਤਾ ਪੁੰਜ <br/>
Ad Position 24