16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦੇਸੀ ਘਿਓ ਦੇ ਦੀਵਿਆਂ ਦੀ ਦੀਪਮਾਲਾ

Ad Position 21
No active advertisement
ਅਜੀਤ ਡੈਸਕ 22-10-2025
ਅੱਜ ਬੰਦੀ ਛੋੜ ਦਿਵਸ ਮੌਕੇ ਬੀਬੀ ਪਰਮਜੀਤ ਕੌਰ ਪਿੰਕੀ, ਸਤਨਾਮ ਸਿੰਘ, ਡਾ. ਹਰਮੀਤ ਸਿੰਘ ਸਲੂਜਾ ਤੇ ਸਲੂਜਾ ਪਰਿਵਾਰ ਤੋਂ ਇਲਾਵਾ ਹੋਰ ਸ਼ਰਧਾਲੂਆਂ ਵਲੋਂ ਪਰਿਕਰਮਾ 'ਚ ਸਰੋਵਰ ਕਿਨਾਰੇ ਦੇਸੀ ਘਿਓ ਦੇ ਦੀਵਿਆਂ ਦੀ ਦੀਪਮਾਲਾ ਕੀਤੀ ਗਈ | ਦੀਪਮਾਲਾ ਦੀ ਸ਼ੁੁਰੂਆਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਪਹਿਲਾ ਦੀਪ ਜਗਾ ਕੇ ਕੀਤੀ ਗਈ | ਇਸ ਮੌਕੇ ਗਿਆਨੀ ਸੁਲਤਾਨ ਸਿੰਘ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਹੋਰ ਹਾਜ਼ਰ ਸਨ | ਉਪਰੰਤ ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਲੱਖਾਂ ਸ਼ਰਧਾਲੂਆਂ ਵਲੋਂ ਪਰਿਕਰਮਾ 'ਚ ਬੈਠ ਕੇ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਕੁਝ ਹੀ ਦਿਨਾਂ ਅੰਦਰ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਲੋਕਾਂ ਦੇ ਸਾਹਮਣੇ ਆ ਜਾਵੇਗਾ-ਮੁਹੰਮਦ ਮੁਸਤਫ਼ਾ ਅਗਲੀ ਖ਼ਬਰ ਅਸ਼ਵਨੀ ਸ਼ਰਮਾ ਨੇ ਕੀਤਾ ਆਦਿੱਤਿਆਨਾਥ ਦਾ ਧੰਨਵਾਦ
Ad Position 24