17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਮੁੱਖ ਮੰਤਰੀ ਵਲੋਂ ਸ਼ਾਹਪੁਰ ਕੰਢੀ ਡੈਮ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 06-11-2025

3394 ਕਰੋੜ ਦੀ ਆਵੇਗੀ ਲਾਗਤ, 206 ਮੈਗਾਵਾਟ ਹੋਵੇਗਾ ਬਿਜਲੀ ਉਤਪਾਦਨ
ਸ਼ਾਹਪੁਰ ਕੰਢੀ/ਪਠਾਨਕੋਟ (ਰਣਜੀਤ ਸਿੰਘ/ਵਿਨੋਦ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਠਾਨਕੋਟ ਦੇ ਸ਼ਾਹਪੁਰ ਕੰਢੀ ਡੈਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਹਪੁਰ ਕੰਢੀ ਡੈਮ 'ਤੇ 3394 ਕਰੋੜ ਰੁਪਏ ਦੀ ਲਾਗਤ ਆਏਗੀ, ਜਿਸ ਵਿਚ 80 ਫੀਸਦੀ ਪੰਜਾਬ ਸਰਕਾਰ ਦਾ ਅਤੇ 20 ਫੀਸਦੀ ਕੇਂਦਰ ਸਰਕਾਰ ਦਾ ਪੈਸਾ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਡੈਮ ਦੇ ਬਣਨ ਨਾਲ 206 ਮੈਗਾਵਾਟ ਬਿਜਲੀ ਪੈਦਾ ਕੀਤੀ ਜਾਵੇਗੀ ਅਤੇ ਇਸ ਨਾਲ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ ਅਤੇ ਤਰਨ ਤਾਰਨ ਦੇ ਕਿਸਾਨਾਂ ਨੂੰ ਵੀ ਸਿੰਚਾਈ ਤੇ ਖੇਤੀ ਸੰਬੰਧੀ ਬਹੁਤ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਪਠਾਨਕੋਟ ਕੰਢੀ ਏਰੀਆ ਹੋਣ ਕਾਰਨ ਖੇਤੀ ਲਈ ਘੱਟ ਵਿਕਸਿਤ ਹੈ ਪਰ ਪੰਜਾਬ ਸਰਕਾਰ ਇਸ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕਰਨ ਜਾ ਰਹੀ ਹੈ, ਜਿਸ ਸੰਬੰਧੀ ਵੱਡੀਆਂ ਟੂਰਿਜ਼ਮ ਕੰਪਨੀਆਂ ਨਾਲ ਗੱਲ ਚੱਲ ਰਹੀ ਹੈ ਅਤੇ ਜਲਦ ਚਮਰੌੜ ਪੱਤਣ ਜਿਸ ਨੂੰ ਮਿੰਨੀ ਗੋਆ ਕਿਹਾ ਜਾਂਦਾ ਹੈ, ਉਹ ਪੂਰੇ ਭਾਰਤ ਵਿਚ ਪ੍ਰਸਿੱਧ ਹੋ ਜਾਵੇਗਾ | ਉਨ੍ਹਾਂ ਕੇਂਦਰ ਸਰਕਾਰ 'ਤੇ ਤੰਜ਼ ਕੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ 'ਚ ਆਏ ਤਾਂ ਉਨ੍ਹਾਂ (ਮੋਦੀ) ਕਿਹਾ ਕਿ 1600 ਕਰੋੜ ਰੁਪਇਆ ਇਕ ਟੋਕਨ ਵਜੋਂ ਦਿੱਤਾ ਹੈ ਤੇ ਬਾਕੀ ਰਕਮ ਬਾਅਦ 'ਚ ਜਾਰੀ ਕੀਤੀ ਜਾਵੇਗੀ ਪਰ ਅੱਜ ਤੱਕ ਪੰਜਾਬ ਸਰਕਾਰ ਨੂੰ ਕੇਂਦਰ ਕੋਲੋਂ ਕੋਈ ਵੀ ਪੈਸਾ ਨਹੀਂ ਮਿਲਿਆ, ਫਿਰ ਵੀ ਪੰਜਾਬ ਸਰਕਾਰ ਲੋਕਾਂ ਦਾ ਦਰਦ ਵੰਡ ਕੇ ਉਨ੍ਹਾਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ 'ਚ ਵੀ ਦਖ਼ਲ-ਅੰਦਾਜ਼ੀ ਕਰਕੇ ਪੰਜਾਬ ਦੇ ਹੱਕ ਮਾਰੇ ਜਾ ਰਹੇ ਹਨ | ਇਸ ਮੌਕੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ, ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪਲਵੀ, ਸਿੰਚਾਈ ਸਕੱਤਰ ਕਿ੍ਸ਼ਨ ਕੁਮਾਰ, ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਤੇ ਹੋਰ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਰਾਹੁਲ ਵਲੋਂ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਧਾਂਦਲੀ ਦੇ ਦੋਸ਼ <br/>
Ad Position 24