17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨੋਟੀਫ਼ਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ-ਕੌਂਸਲ ਉਪ ਪ੍ਰਧਾਨ

Ad Position 21
No active advertisement
ਅਜੀਤ ਡੈਸਕ 06-11-2025
ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੁਰਾਣੇ ਸੈਨੇਟ ਸਿਸਟਮ ਨੂੰ ਭੰਗ ਕਰਨ ਦੇ ਨੋਟੀਫ਼ਿਕੇਸ਼ਨ ਨੂੰ ਫ਼ਿਲਹਾਲ ਰੋਕ ਦਿੱਤਾ ਗਿਆ ਹੈ | ਹੁਣ 59 ਸਾਲ ਪੁਰਾਣੀ ਪੰਜਾਬ ਯੂਨੀਵਰਸਿਟੀ ਦਾ ਸੈਨੇਟ ਤੇ ਸਿੰਡੀਕੇਟ ਪਹਿਲਾਂ ਵਾਲਾ ਹੀ ਲਾਗੂ ਰਹੇਗਾ ਜਾਂ ਕੇਂਦਰ ਸਰਕਾਰ ਵਲੋਂ ਇਸ 'ਤੇ ਹੋਰ ਸੋਧ ਕੀਤੀ ਜਾਵੇਗੀ, ਇਸ ਦਾ ਆਉਣ ਵਾਲੇ ਦਿਨਾ 'ਚ ਹੀ ਪਤਾ ਲੱਗ ਸਕੇਗਾ ਪਰ ਕੇਂਦਰ ਸਰਕਾਰ ਨੇ ਅੱਜ ਜਾਰੀ ਕੀਤੇ ਦੂਜੇ ਨੋਟੀਫ਼ਿਕੇਸ਼ਨ ਮੁਤਾਬਿਕ ਇਸ ਨੂੰ ਲਾਗੂ ਕਰਨ 'ਤੇ ਰੋਕ ਲਗਾ ਦਿੱਤੀ ਗਈ ਹੈ | ਇਸ ਤੋਂ ਪਹਿਲਾ 28 ਅਕਤੂਬਰ ਦਾ ਨੋਟੀਫ਼ਿਕੇਸ਼ਨ 'ਚ ਸੈਨੇਟ ਤੇ ਸਿੰਡੀਕੇਟ ਦਾ ਪੁਨਰਗਠਨ ਕਰਨ, ਆਮ ਫੈਲੋਜ਼ ਨੂੰ 24 ਤੱਕ ਸੀਮਤ ਕਰਨ, ਧਾਰਾ 14 ਤੇ ਧਾਰਾ 37 ਨੂੰ ਹਟਾਉਣ ਤੇ ਅਹੁਦੇਦਾਰ ਤੇ ਚੁਣੇ ਹੋਏ ਵਰਗਾਂ ਦੀ ਬਣਤਰ ਨੂੰ ਬਦਲਣ ਤੋਂ ਬਾਅਦ ਕੈਂਪਸ 'ਚ ਵਿਰੋਧ ਪ੍ਰਦਰਸ਼ਨ ਤੇ ਪੰਜਾਬ ਭਰ ਦੀਆਂ ਸਿਆਸੀ ਪਾਰਟੀਆਂ ਨੇ ਇਸ ਦੀ ਆਲੋਚਨਾ ਕੀਤੀ ਸੀ | ਵਿਦਿਆਰਥੀ ਜਥੇਬੰਦੀਆਂ ਤੇ ਕੌਂਸਲ ਦੇ ਉਪ-ਪ੍ਰਧਾਨ ਅਸ਼ਮੀਤ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ 'ਚ ਸੰਘਰਸ਼ ਉਸੇ ਤਰੀਕੇ ਨਾਲ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਇਸ ਨੋਟੀਫ਼ਿਕੇਸ਼ਨ ਨੂੰ ਵਾਪਸ ਨਹੀਂ ਲੈ ਲੈਂਦੀ |

Ad Position 22
No active advertisement
ਪਿਛਲੀ ਖ਼ਬਰ ਅੱਧੀ ਰਾਤ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਤੇ ਆਤਿਸ਼ਬਾਜ਼ੀ ਚਲਾਈ ਅਗਲੀ ਖ਼ਬਰ ਸੈਨੇਟ ਚੋਣਾਂ ਦੀ ਮਿਤੀ ਦਾ ਐਲਾਨ ਨਾ ਕਰਨਾ ਵੀ ਉਸੇ ਤਰ੍ਹਾਂ ਦਾ ਹੀ ਵਿਸ਼ਵਾਸਘਾਤ-ਰਾਜਾ ਵੜਿੰਗ
Ad Position 24