11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਡਿਪਟੀ ਕਮਿਸ਼ਨਰ ਨੇ ਮਾਹਿਲਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 01-09-2025
ਹੁਸ਼ਿਆਰਪੁਰ, 31 ਅਗਸਤ (ਨਰਿੰਦਰ ਸਿੰਘ ਬੱਡਲਾ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਮਾਹਿਲਪੁਰ ਖੇਤਰ ਦੇ ਪਿੰਡਾਂ ਹਕੁਮਤਪੁਰ, ਬੱਡੋਂ ਅਤੇ ਡੰਡੀਆ ਦਾ ਦੌਰਾ ਕੀਤਾ ਅਤੇ ਉੱਥੇ ਕੀਤੇ ਗਏ ਹੜ੍ਹ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪ੍ਰਸ਼ਾਸਨ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੇ ਨੁਕਸਾਨ ਦਾ ਮਾਲ ਵਿਭਾਗ ਵੱਲੋਂ ਮੁਲਾਂਕਣ ਕੀਤਾ ਜਾ ਰਿਹਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਸਮੇਂ ਸਿਰ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਵੇਖਣ ਦੇ ਕੰਮ ਵਿਚ ਕੋਈ ਦੇਰੀ ਜਾਂ ਲਾਪਰਵਾਹੀ ਨਹੀਂ ਹੋਣੀ ਚਾਹੀਦੀ ਅਤੇ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਟੀਮਾਂ ਅਲਰਟ 'ਤੇ ਹਨ | ਉਨ੍ਹਾਂ ਕਿਹਾ ਕਿ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਪਾਰਦਰਸ਼ੀ ਅਤੇ ਤੇਜ਼ੀ ਨਾਲ ਲਾਗੂ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਪ੍ਰਭਾਵਿਤ ਪਿੰਡ ਵਾਸੀ ਜਲਦੀ ਹੀ ਆਮ ਜੀਵਨ ਬਤੀਤ ਕਰ ਸਕਣ |
ਆਸ਼ਿਕਾ ਜੈਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਹਰ ਕਦਮ 'ਤੇ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਨੂੰ ਵੀ ਮੁਸ਼ਕਿਲ ਵਿਚ ਇਕੱਲਾ ਨਹੀਂ ਛੱਡਿਆ ਜਾਵੇਗਾ | ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਅਤੇ ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਨਏਡਿਡ ਅਧਿਆਪਕਾਂ ਵਲੋਂ ਮੰਗਾਂ ਨਾ ਮੰਨਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਨਿੱਜੀ ਹਸਪਤਾਲ 'ਚ ਆਪ੍ਰੇਸ਼ਨ ਦੌਰਾਨ ਮਰੀਜ਼ ਦੀ ਮੌਤ ਹੋਣ ਕਾਰਨ ਪਰਿਵਾਰ ਵਲੋਂ ਹੰਗਾਮਾ
Ad Position 24