11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਡਾ. ਰਾਜ ਵਲੋਂ ਹੜ੍ਹ ਰਾਹਤ ਲਈ ਐਮ.ਪੀ ਲੈਡ ਫ਼ੰਡ 'ਚੋਂ 50 ਲੱਖ ਰੁਪਏ ਜਾਰੀ

Ad Position 21
No active advertisement
ਅਜੀਤ ਡੈਸਕ 01-09-2025
ਹੁਸ਼ਿਆਰਪੁਰ, 31 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੜ੍ਹਾਂ ਕਰਕੇ ਹੁਸ਼ਿਆਰਪੁਰ ਸੰਸਦੀ ਹਲਕੇ 'ਚ ਹੋਏ ਨੁਕਸਾਨ ਨੂੰ ਧਿਆਨ ਵਿਚ ਰੱਖਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਐਮ.ਪੀ ਲੈਂਡ ਫ਼ੰਡ ਵਿਚੋਂ 50 ਲੱਖ ਰੁਪਏ ਹੁਸ਼ਿਆਰਪੁਰ ਪ੍ਰਸ਼ਾਸਨ ਨੂੰ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਭਾਰੀ ਮੀਂਹ ਦੇ ਨਾਲ ਹੀ ਹਲਕੇ ਦੇ ਛੋਟੇ ਡੈਮਾਂ ਵਿਚ ਆਏ ਵਾਧੂ ਪਾਣੀ ਕਾਰਨ ਮੁਕੇਰੀਆਂ, ਟਾਂਡਾ, ਚੱਬੇਵਾਲ, ਹੁਸ਼ਿਆਰਪੁਰ ਅਤੇ ਹਰਗੋਬਿੰਦਪੁਰ ਦੇ ਬਹੁਤ ਸਾਰੇ ਖੇਤਰ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹਨ | ਡਾ. ਰਾਜ ਨੇ ਇਹ ਚੈਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਭੇਂਟ ਕੀਤਾ | ਇਸ ਫ਼ੰਡ ਦਾ ਇਕ ਵੱਡਾ ਹਿੱਸਾ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਧੁੱਸੀ ਬੰਨ੍ਹ ਅਤੇ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਕੁੱਕੜਾਂ ਬੰਨ੍ਹ ਦੀ ਮਜ਼ਬੂਤੀ ਅਤੇ ਮੁਰੰਮਤ ਵੱਲ ਸੇਧਿਤ ਕੀਤਾ ਜਾਵੇਗਾ, ਜੋ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ | ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਵੀ ਇਸ ਮੌਕੇ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਫੰਡ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਮੁਰੰਮਤ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਵਿਚ ਉਨ੍ਹਾਂ ਦੀ ਮੱਦਦ ਕਰੇਗਾ | ਉਨ੍ਹਾਂ ਕਿਹਾ ਕਿ ਧੁੱਸੀ ਡੈਮ ਦੀ ਮੁਰੰਮਤ ਅਤੇ ਮਜ਼ਬੂਤੀ ਭਵਿੱਖ ਵਿਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਿਕਵਰੀ ਯਤਨਾਂ ਨੂੰ ਤੇਜ਼ ਕਰਨ ਵਿਚ ਮਦਦ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਪਿੰਡ ਪ੍ਰਭਾਵਿਤ, ਪਾਣੀ ਘਰਾਂ 'ਚ ਵੜਿਆ ਅਗਲੀ ਖ਼ਬਰ ਨਸ਼ੀਲੇ ਪਦਾਰਥ ਤੇ ਸ਼ਰਾਬ ਸਮੇਤ 2 ਕਾਬੂ
Ad Position 24