ਦਸੂਹਾ, 20 ਸਤੰਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਨੂੰ ਕਰਵਾਈ ਜਾ ਰਹੀ 20ਵੀਂ ਸ੍ਰੀ ਹੇਮਕੁੰਟ ਸਾਹਿਬ ਦੀ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਈ | ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਕਥਾ ਵਾਚਕ ਭਾਈ ਸਰਤਾਜ ਸਿੰਘ ਬਸਰਾਵਾਂ ਵਲੋਂ ਯਾਤਰਾ ਦੀ ਸਫਲਤਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ, ਐੱਸ. ਐਮ. ਓ. ਸਿਵਲ ਹਸਪਤਾਲ ਦਸੂਹਾ ਡਾਕਟਰ ਮਨਮੋਹਨ ਸਿੰਘ, ਵਿਜੇ ਸ਼ਰਮਾ ਐਮ. ਡੀ. ਵਿਜੇ ਮਾਲ ਦਸੂਹਾ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਕਰਵਾਈ ਜਾ ਰਹੀ ਯਾਤਰਾ ਦੀ ਸ਼ਲਾਘਾ ਕੀਤੀ ਤੇ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੇ ਦੱਸਿਆ ਕਿ ਯਾਤਰਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ, ਗੁਰਦੁਆਰਾ ਰਿਸ਼ੀਕੇਸ਼ ਸਾਹਿਬ, ਗੁਰਦੁਆਰਾ ਨਗਰਾਸੂ, ਗੁਰਦੁਆਰਾ ਜੋਸ਼ੀ ਮੱਠ, ਗੁਰਦੁਆਰਾ ਸ੍ਰੀ ਗੋਬਿੰਦ ਘਾਟ, ਗੁਰਦੁਆਰਾ ਸ੍ਰੀ ਗੋਬਿੰਦ ਧਾਮ ਰਾਹੀਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਵੇਗੀ ਤੇ ਹੋਰ ਵੱਖ-ਵੱਖ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਯਾਤਰਾ ਵਾਪਸ ਪਰਤੇਗੀ | ਇਸ ਮੌਕੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਰੁਪਿੰਦਰ ਸਿੰਘ ਵਿਕੀ ਗਿੱਲ, ਅਮਨਪ੍ਰੀਤ ਸਿੰਘ ਮੂਨਕ, ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਰਣਜੀਤ ਸਿੰਘ ਰਾਣਾ, ਨਿਰਮਲ ਸਿੰਘ ਪਹਿਲਵਾਨ, ਅਮਨਪ੍ਰੀਤ ਸਿੰਘ ਮੰਨਾ ਝਿੰਗੜ, ਪਿ੍ਤਪਾਲ ਸਿੰਘ ਸੋਨੀ, ਰਵਿੰਦਰ ਸਿੰਘ, ਸੰਦੀਪ ਸਿੰਘ ਬੇਰਸ਼ਾ, ਸਰਬਜੋਤ ਸਿੰਘ, ਕੁਲਵਿੰਦਰ ਸਿੰਘ, ਡਿੰਪਲ ਸ਼ਾਹੀ, ਭੁਪਿੰਦਰ ਸਿੰਘ ਕਾਲੜਾ, ਸੁਖਜੀਤ ਜੋਤ ਸਿੰਘ, ਤਰਸੇਮ ਸਿੰਘ, ਲਖਵਿੰਦਰ ਸਿੰਘ, ਵਰਿੰਦਰ ਸਿੰਘ, ਜਗਦੀਪ ਸਿੰਘ ਮਾਨਗੜ, ਰਾਜਬੀਰ ਸਿੰਘ ਜੋਗੀ, ਦਵਿੰਦਰ ਸਿੰਘ ਚੋਹਕਾ, ਬਲਵੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ, ਨਿਰਮਲਜੀਤ ਕੌਰ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਸ਼ਰਨਪ੍ਰੀਤ ਕੌਰ, ਗੁਰਮੀਤ ਕੌਰ, ਪਰਮਿੰਦਰ ਕੌਰ, ਰੀਨਾ, ਪਰਮਜੀਤ ਕੌਰ ਤੇ ਹੋਰ ਸੰਗਤਾਂ ਵੀ ਹਾਜ਼ਰ ਸਨ |