ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਦਲਵੀਰ ਸਿੰਘ ਗਿੱਲ ਅਮਰੀਕਾ, ਪਰਮਜੀਤ ਸਿੰਘ ਗਿੱਲ ਅਮਰੀਕਾ ਤੇ ਗੁਰਮੀਤ ਸਿੰਘ ਗਿੱਲ ਅਮਰੀਕਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਭੇਜੀ ਗਈ 5 ਲੱਖ ਰੁਪਏ ਦੀ ਨਕਦ ਰਾਸ਼ੀ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੂੰ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਗੁਰਜੀਤ ਸਿੰਘ ਨੀਲਾ ਨਲੋਆ, ਪਿ੍ੰ: ਹਰਜਿੰਦਰ ਸਿੰਘ, ਜਸਪਾਲ ਸਿੰਘ ਚੱਕ ਗੁੱਜਰਾਂ, ਗੁਰਪਾਲ ਸਿੰਘ ਲਾਚੋਵਾਲ, ਮਾ: ਮੁਕੇਸ਼, ਪਿ੍ਤਪਾਲ ਸਿੰਘ ਢੱਡਾ, ਇਕਬਾਲ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਨੇ ਸੌਂਪੀ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਐਨ. ਆਰ. ਆਈ. ਵੀਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ 'ਤੇ ਜਦੋਂ-ਜਦੋਂ ਕੋਈ ਔਖੀ ਘੜੀ ਆਈ ਹੈ, ਉਦੋਂ ਐਨ. ਆਰ. ਆਈ. ਵੀਰਾਂ ਵਲੋਂ ਪਹਿਲਕਦਮੀ ਕਰਦਿਆਂ ਵੱਡੀ ਪੱਧਰ 'ਤੇ ਆਪਣਾ ਯੋਗਦਾਨ ਪਾਇਆ ਹੈ | ਇਸ ਮੌਕੇ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਨੇ ਹਮੇਸ਼ਾਂ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਵੀ ਸ: ਸੁਖਬੀਰ ਸਿੰਘ ਬਾਦਲ ਵਲੋਂ ਸਭ ਤੋਂ ਪਹਿਲਾਂ ਦੌਰਾ ਕਰਦਿਆਂ ਉਥੇ ਲੋੜਵੰਦਾਂ ਦੀ ਬਾਂਹ ਫੜੀ ਹੈ, ਜੋ ਸ਼ਲਾਘਾਯੋਗ ਹੈ |