14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਰੰਧਾਵਾ ਬਰੋਟਾ ਤੋਂ ਬੀ. ਕੇ. ਯੂ. ਰਾਜੇਵਾਲ ਵਲੋਂ ਰਾਹਤ ਸਮੱਗਰੀ ਭੇਜੀ

Ad Position 21
No active advertisement
ਅਜੀਤ ਡੈਸਕ 21-09-2025
ਸ਼ਾਮਚੁਰਾਸੀ, 20 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਰੰਧਾਵਾ ਬਰੋਟਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਵਲੋਂ ਪ੍ਰਵਾਸੀ ਭਾਰਤੀਆਂ, ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀ ਸੇਵਾ ਭੇਜੀ ਗਈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਸੇਵਾ ਸਿੰਘ ਰੰਧਾਵਾ ਤੇ ਸਰਬਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਆਏ ਹੜ੍ਹਾਂ ਨਾਲ ਲੋਕਾਂ ਨੂੰ ਬਹੁਤ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ | ਇਸ ਭਿਆਨਕ ਹਾਲਾਤ 'ਚ ਜਿਥੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਰਾਹਤ ਕਾਰਜ ਚਲਾਏ ਜਾ ਰਹੇ ਹਨ, ਉਥੇ ਹੀ ਸਮਾਜਿਕ ਸੰਗਠਨ ਅਤੇ ਸਮਾਜ ਸੇਵੀ ਵੀ ਅੱਗੇ ਆ ਰਹੇ ਹਨ | ਇਸ ਮੌਕੇ ਸਰਪੰਚ ਆਤਮਾ ਸਿੰਘ, ਕਮਲਜੀਤ ਕੌਰ, ਸਰਬਜੀਤ ਸਿੰਘ ਰੰਧਾਵਾ, ਰਣਜੀਤ ਸਿੰਘ ਰੰਧਾਵਾ, ਤਰਸੇਮ ਸਿੰਘ ਰੰਧਾਵਾ, ਰਘੁਵੀਰ ਸਿੰਘ ਵਾਹਿਦ, ਸਰਪੰਚ ਪਰਮਿੰਦਰ ਸਿੰਘ ਕਾਲਕਟ, ਨਵਦੀਪ ਧਾਮੀ, ਨਵਦੀਪ ਸਿੰਘ ਦਾਦੂਪੁਰ ਗਰੋਆ, ਅਵਤਾਰ ਸਿੰਘ ਰਾੜ੍ਹਾ ਸਾਹਿਬ, ਜਸਵਿੰਦਰ ਸਿੰਘ ਦਿਓਲ, ਹਰਦੀਪ ਸਿੰਘ, ਹਰਦੇਵ ਸਿੰਘ, ਸਮਿੱਤਰ ਸਿੰਘ, ਤਜਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ, ਮੰਗਲ ਸਿੰਘ, ਤਰਸੇਮ ਸਿੰਘ, ਹਰਿੰਦਰਕ ਸਿੰਘ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ ਨੇ ਵੀ ਇਸ ਸੇਵਾ ਵਿਚ ਆਪਣਾ ਸਹਿਯੋਗ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲਾ ਪੱਧਰੀ ਕਰਾਟੇ ਮੁਕਾਬਲੇ 'ਚ ਤਗਮੇ ਜਿੱਤੇ ਅਗਲੀ ਖ਼ਬਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਫੁੱਟਬਾਲ ਖੇਡਾਂ 'ਚ ਫੁੱਟਬਾਲ ਅਕੈਡਮੀ ਪਾਲਦੀ ਬਣੀ ਚੈਂਪੀਅਨ
Ad Position 24