14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲਾ ਪੱਧਰੀ ਕਰਾਟੇ ਮੁਕਾਬਲੇ 'ਚ ਤਗਮੇ ਜਿੱਤੇ

Ad Position 21
No active advertisement
ਅਜੀਤ ਡੈਸਕ 21-09-2025
ਅੱਡਾ ਸਰਾਂ, 20 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਜ਼ਿਲ੍ਹਾ ਪੱਧਰੀ ਅੰਡਰ-19 ਕਰਾਟੇ ਮੁਕਾਬਲੇ ਜੋ ਕਿ ਲਾਜਵੰਤੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਨ, ਜਿਸ 'ਚ ਜ਼ਿਲ੍ਹੇ ਭਰ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਭਾਗ ਲੈਦੇਂ ਹੋਏ ਅਨੁਸ਼ਾਸਨ, ਹੁਨਰ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ | ਵਿਕਟੋਰੀਆ ਇੰਟਰਨੈਸ਼ਨ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਤੇ ਪਿ੍ੰਸੀਪਲ ਪੂਜਾ ਪਟਿਆਲ ਦੀ ਅਗਵਾਈ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲੇ ਵਿਚ ਹਿੱਸਾ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਪੂਜਾ ਪਟਿਆਲ ਨੇ ਦੱਸਿਆ ਕਿ ਸਮੀਰ ਨੇ ਚਾਂਦੀ ਦਾ ਤਗਮਾ ਜਿੱਤਿਆ, ਜਦ ਕਿ ਸਮਰਥ ਅਤੇ ਹਰਮਨਜੋਤ ਸਿੰਘ ਨੇ ਆਪਣੇ-ਆਪਣੇ ਵਰਗਾਂ ਵਿਚ ਕਾਂਸੀ ਦੇ ਤਗਮੇ ਜਿੱਤੇ | ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਕਰਾਟੇ ਕੋਚ, ਰੋਹਨ ਕੁਮਾਰ ਦੇ ਮਾਰਗ-ਦਰਸ਼ਨ ਤੇ ਸਿਖਲਾਈ ਨੂੰ ਦਿੱਤਾ | ਸਕੂਲ ਪ੍ਰਬੰਧਨ ਤੇ ਸਟਾਫ਼ ਨੇ ਜੇਤੂਆਂ ਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ ਅਤੇ ਭਵਿੱਖ 'ਚ ਉਨ੍ਹਾਂ ਦੀਆਂ ਹੋਰ ਵੀ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਨੇ ਕਾਲਰਾ ਤੇ ਸ਼ੇਰਪੁਰ ਗੁਲਿੰਡ 'ਚ ਗੁਰਮਤਿ ਸਮਾਗਮ ਕਰਵਾਏ ਅਗਲੀ ਖ਼ਬਰ ਪਿੰਡ ਰੰਧਾਵਾ ਬਰੋਟਾ ਤੋਂ ਬੀ. ਕੇ. ਯੂ. ਰਾਜੇਵਾਲ ਵਲੋਂ ਰਾਹਤ ਸਮੱਗਰੀ ਭੇਜੀ
Ad Position 24